ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਇੱਕ ਸ਼ਾਰਪ ਸ਼ੂਟਰ ਗਿ੍ਰਫ਼ਤਾਰ
ਮਾਨਸਾ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਿਸ ਵਲੋਂ ਇਕ ਹੋਰ ਸ਼ਾਰਪ ਸ਼ੂਟਰ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਗਿ੍ਰਫ਼ਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀ ਪਹਿਚਾਣ ਹਰਕਮਲ ਸਿੰਘ ਉਰਫ਼ ਰਾਣੂ ਦੇ ਰੂਪ ਵਿਚ ਹੋਈ ਹੈ। ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਹੀ ਉਸ ਨੂੰ ਪੁਲਿਸ ਦੇ ਹਵਾਲੇ ਕੀਤਾ ਹੈ। ਰਾਣੂ ਦਾ ਨਾਂਅ ਉਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਸੂਚੀ ’ਚ ਸ਼ਾਮਲ ਹੈ, ਜਿਨ੍ਹਾਂ ਦੀ ਪਹਿਚਾਣ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤੀ ਹੈ।
ਹਾਲਾਂਕਿ ਪੰਜਾਬ ਜਾਂ ਦਿੱਲੀ ਪੁਲਿਸ ਨੇ ਅਜੇ ਤੱਕ ਗੈਂਗਸਟਰ ਰਾਣੂ ਦੀ ਗਿ੍ਰਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸ਼ਾਰਪ ਸੂਟਰ ਹਰਕਮਲ ਸਿੰਘ ਉਰਫ਼ ਰਾਣੂ ਲਾਲੀ ਮੌੜ ਗੈਂਗ ਨਾਲ ਸੰਬੰਧ ਰੱਖਦਾ ਹੈ ਅਤੇ ਲਾਲੀ ਮੌੜ ਗੈਂਗ ਦੀਆਂ ਤਾਰਾਂ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀਆਂ ਹੋਈਆਂ ਹਨ। ਇਸ ਕਾਰਨ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਬਣਾਈ ਗਈ ਅੱਠ ਗੈਂਗਸਟਰਾਂ ਦੀ ਟੀਮ ਵਿਚ ਰਾਣੂ ਵੀ ਸ਼ਾਮਲ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ