ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਨੂੰ ਤਿੰਨ ਦੇ ਹੋਰ ਰਿਮਾਂਡ ਭੇਜਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Congress Minister Dharamsot) ਨੂੰ ਅੱਜ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਾਬਕਾ ਮੰਤਰੀ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ 7 ਜੂਨ ਨੂੰ ਅਦਾਲਤ ਨੇ ਸਾਬਕਾ ਮੰਤਰੀ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ ਜੋ ਅੱਜ ਖਤਮ ਹੋ ਗਿਆ ਹੈ। ਅਦਾਲਤ ’ਚ ਹੋਰ ਪੁੱਛਗਿਛ ਲਈ ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਅੱਜ ਦੀ ਅਦਾਲਤ ਦੀ ਕਾਰਵਾਈ ਸਬੰਧੀ ਧਰਮਸੋਤ ਦੇ ਵਕੀਲ ਐਚ. ਐਸ. ਧਨੌਆ ਨੇ ਦੱਸਿਆ ਕਿ ਅੱਜ ਅਦਾਲਤ ’ਚ ਵਿਜੀਲੈਂਸ ਦੇ ਵਕੀਲ ਨਾਲ ਲੰਮੀ ਬਹਿਸ ਹੋਈ। ਉਨ੍ਹਾਂ ਅਦਾਲਤ ’ਚ ਆਪਣਾ ਪੱਖ ਰੱਖਿਆ, ਜਿਸ ’ਤੇ ਕਾਫੀ ਬਹਿਸ ਹੋਈ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਜੰਗਲਾਤ ਅਫ਼ਸਰਾਂ ਨੇ ਕੀਤਾ ਸੀ ਖੁਲਾਸਾ
ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਇਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਨੂੰ ਗਿਆ। ਇਸ ਪੁੱਛਗਿੱਛ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਗਿਆ। ਧਰਮਸੋਤ ਨੂੰ ਹੁਣ ਮੋਹਾਲੀ ਲਿਆਂਦਾ ਜਾ ਰਿਹਾ ਹੈ। ਜਿੱਥੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ