ਸੱਚ ਕਹੂੰ ਦੀ ਵਰ੍ਹੇਗੰਢ ਮੌਕੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵਿਸ਼ੇਸ਼ ਤੌਰ ਤੇ ਪੁੱਜੇ
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਰੋਜ਼ਾਨਾ ਸੱਚ ਕਹੂੰ ਦੀ ਵਲੋਂ 20ਵੀ ਵਰ੍ਹੇਗੰਢ ਮੌਕੇ ਉਪ ਦਫ਼ਤਰ ਪਟਿਆਲਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਪੀਐਲਸੀ ਦੇ ਪ੍ਰਧਾਨ ਕੇ ਕੇ ਮਲਹੋਤਰਾ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਪਾਰਕਾਂ ਵਿਚ ਪੰਛੀਆਂ ਲਈ ਪਾਣੀ ਵਾਲੇ ਕਟੋਰੇ ਅਤੇ ਦਾਣਾ ਪਾਣੀ ਪਾ ਕੇ ਸੱਚ ਕਹੂੰ ਵਰ੍ਹੇਗੰਢ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਇਸ ਦਿਨ ਵੀ ਮਾਨਵਤਾ ਭਲਾਈ ਦੇ ਕਾਰਜ ਕਰਨ ਨੂੰ ਲੈ ਕੇ ਸੱਚ ਕਹੂੰ ਦੀ ਤਾਰੀਫ ਕੀਤੀ ।
ਇਸ ਮੌਕੇ ਬਲਾਕ ਪਟਿਆਲਾ ਦੀ ਸਾਧ ਸੰਗਤ ਅਤੇ ਪਾਠਕਾਂ ਦੇ ਸਹਿਯੋਗ ਨਾਲ ਮੇਅਰ ਸੰਜੀਵ ਬਿੱਟੂ ਵੱਲੋਂ ਪੰਜ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਗਿਆ । ਇਸ ਮੌਕੇ ਸੱਚ ਕਹੂੰ ਦੀ ਵਰ੍ਹੇਗੰਢ ਮੌਕੇ ਕੇਕ ਕੱਟ ਕੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਪੰਤਾਲੀ ਮੈਂਬਰ ਹਰਮਿੰਦਰ ਨੋਨਾ, ਕਰਨਪਾਲ ਪਟਿਆਲਾ ਸਮੇਤ ਵੱਡੀ ਗਿਣਤੀ ਪਾਠਕ ਅਤੇ ਸਾਧ ਸੰਗਤ ਹਾਜ਼ਰ ਸੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ