ਦਿੱਲੀ ’ਚ ਗਰਮੀ ਦਾ ਕਹਿਰ ਜਾਰੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਵਾਸੀ ਤੇ ਐਨਸੀਆਰ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਝੁਲਸਾਉਣ ਵਾਲੀ ਗਰਮੀ ਦਾ ਸਾਹਮਣਾ ਕਰ ਰਹੇ ਹਨ ਤੇ ਸ਼ਨਿੱਚਰਵਾਰ ਨੂੰ ਵੀ ਇਹੀ ਆਲਮ ਰਿਹਾ। ਮੌਸਮ ਵਿਭਾਗ ਨੇ ਅੱਜ ਦੱਸਿਆ ਕਿ ਕੌਮੀ ਰਾਜਧਨੀ ਦਿੱਲੀ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਗਰਜ ਦੇ ਨਾਲ ਬੱਦਲ ਛਾਏ ਰਹਿਣਗੇ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਹਿਮਾਚਸ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਤੇ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਲੋਅ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਦੇ ਜਿਆਦਾਤਰ ਹਿੱਸਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਸਵੇਰ ਤੋਂ ਹੀ ਤੇਜ਼ ਸੂਰਜ ਨਿਕਲਣ ਦਾ ਸਿਲਸਿਲਾ ਜਾਰੀ ਹੈ। ਦਿਨ ਚੜਨ ਦੇ ਨਾਲ ਹੀ ਧੁੱਪ ਵੀ ਤੇਜ਼ ਹੋ ਜਾਂਦੀ ਹੈ। ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ