ਦਿੱਲੀ ਦੇ ਕਰੋਲ ਬਾਗ ’ਚ ਲੱਗ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

delhi fires

ਜਾਨੀ ਨੁਕਸਾਨ ਤੋਂ ਬਚਾਅ (Karol Bagh Fire)

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਹੁਣ ਦਿੱਲੀ ਦੇ ਕਰੋਲ ਬਾਗ ਦੇ ਗਫਾਰ ਬਾਜ਼ਾਰ ‘ਚ ਤੜਕੇ ਭਿਆਨਕ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਜੁੱਤੇ ਦੀ ਮਾਰਿਕਟ ‘ਚ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬਿ੍ਗੇਡ ਵਿਭਾਗ ਤੋਂ ਸਵੇਰੇ 4 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਮੌਕੇ ‘ਤੇ ਪਹੁੰਚੀਆਂ, ਜਿਨ੍ਹਾਂ ਨੇ ਕਾਬੂ ਪਾ ਲਿਆ ਹੈ। ਫਿਲਹਾਲ ਇਸ ਭਿਆਨਕ ਅੱਗ ‘ਚ ਕਿਸੇ ਜਾਨੀ ਨੁਕਸਾਨ ਜਾਂ ਕਿਸੇ ਦੇ ਫਸੇ ਹੋਣ ਦੀ ਕੋਈ ਸੂਚਨਾ ਨਹੀਂ ਹੈ, ਫਾਇਰਫਾਈਟਰਜ਼ ਨੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਜਦੋਂਕਿ ਅੱਗ ਲੱਗਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਹੈ।

ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਦਿੱਲੀ ਦੇ ਰੋਹਿਣੀ ਵਿੱਚ ਬ੍ਰਹਮਸ਼ਕਤੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ ਸੀ। ਆਈ.ਸੀ.ਯੂ. ਵਿੱਚ ਜ਼ਿੰਦਗੀ ਨਾਲ ਜੂਝ ਰਹੇ 64 ਸਾਲਾ ਹੋਲੀ ਨੂੰ ਨਾ ਤਾਂ ਉਸ ਦੇ ਪਰਿਵਾਰ ਨੇ ਸੋਚਿਆ ਸੀ ਕਿ ਮੌਤ ‘ਹਾਦਸੇ’ ਦੇ ਰੂਪ ਵਿੱਚ ਆਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ