ਹੁਸ਼ਿਆਰਪੁਰ ਤੋਂ ਲਾਰੈਂਸ ਦਾ ਇੱਕ ਸਾਥੀ ਹੋਰ ਗ੍ਰਿਫਤਾਰ (Sidhu MooseWala Murder Case)
- 10 ਘੰਟਿਆਂ ਤੋਂ ਲਾਰੈਂਸ ਤੋਂ ਪੁੱਛਗਿਛ ਜਾਰੀ
- ਗੋਰੇ ਨੂੰ ਹੁਸ਼ਿਆਰਪੁਰ ਤੋਂ ਖਰੜ ਲਿਆ ਰਹੀ ਹੈ ਪੁਲਿਸ
- ਲਾਰੈਂਸ ਸਾਹਮਣੇ ਬਿਠਾ ਕੇ ਹੋਵੇਗੀ ਪੁਛਗਿੱਛ
- ਹੁਸ਼ਿਆਰਪੁਰ ਜੇਲ੍ਹ ’ਚ ਬੰਦ ਸੀ ਗੋਰਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗੋਲਡੀ ਬਰਾੜ ਦੇ ਜੀਜੇ ਗੋਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ 10 ਘੰਟਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। (Sidhu MooseWala Murder Case)
ਪੁਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਗੋਰਾ ਦਾ ਨਾਂਅ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਖਰੜ ਲਿਆਂਦਾ ਜਾ ਰਿਹਾ ਹੈ। ਉਸ ਤੋਂ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁਛਗਿੱਛ ਕੀਤੀ ਜਾਵੇਗਾ। ਜਿਸ ਤੋਂ ਬਾਅਦ ਕਈ ਖੁਲਾਸੇ ਹੋਣਗੇ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਮੈਂਬਰ ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜਿੰਮੇਵਾਰੀ ਲਈ ਸੀ। ਗੋਰਾ ਰਿਸ਼ਤੇਦਾਰੀ ’ਚ ਗੋਲਡੀ ਬਰਾੜ ਦਾ ਜੀਜਾ ਲੱਗਦਾ ਹੈ ਤੇ ਉਸ ਦੇ ਖਿਲਾਫ ਕਈ ਮਾਮਲੇ ਦਰਜ ਹਨ ਤੇ ਉਹ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਸੀ। ਪੁਛਗਿੱਛ ਦੌਰਾਨ ਲਾਰੈਂਸ਼ ਨੇ ਗੋਰਾ ਦਾ ਨਾਂਅ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਹੁਸ਼ਿਆਰਪੁਰ ਤੋਂ ਖਰੜ ਲਿਆ ਰਹੀ ਹੈ।
ਮੂਸੇਵਾਲਾ ਹੱਤਿਆਕਾਂਡ ’ਚ ਲਾਰੈਂਸ ਬਿਸ਼ਨੋਈ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ’ਤੇ
ਚੰਡੀਗੜ੍ਹ। ਜਿੱਥੇ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਮਾਮਲੇ ਨੂੰ ਸੁਲਝਾਉਣ ਲਈ ਤਿਆਰ ਨਜ਼ਰ ਆ ਰਹੀ ਹੈ। ਦੂਜੇ ਪਾਸੇ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਨੂੰ ਮਾਨਸਾ ਅਦਾਲਤ ਨੇ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਲਾਰੈਂਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਪੁਲਸ ਪਾਣੀਪਤ, ਸੋਨੀਪਤ ਅਤੇ ਕਰਨਾਲ ਤੋਂ ਹੁੰਦੇ ਹੋਏ ਮੰਗਲਵਾਰ ਰਾਤ 3.30 ਵਜੇ ਮਾਨਸਾ ਪਹੁੰਚੀ। ਪੁਲਿਸ ਨੇ ਸਵੇਰੇ 4 ਵਜੇ ਉਸਦਾ ਮੈਡੀਕਲ ਚੈਕਅੱਪ ਕਰਵਾਇਆ। ਪੁਲਿਸ ਨੇ ਉਸ ਨੂੰ ਸਾਢੇ ਚਾਰ ਵਜੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਲਿਆ ਹੈ।
ਗੈਂਗਸਟਰ ਨੂੰ ਪਹਿਲਾਂ ਮੋਹਾਲੀ ਦੇ ਖਰੜ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਕਰੀਬ ਡੇਢ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗੁਪਤ ਟਿਕਾਣੇ ’ਤੇ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉੱਥੇ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ ਉਸ ਤੋਂ ਪੁੱਛਗਿੱਛ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ