ਮੌਕੇ ’ਤੇ ਮੌਜ਼ੂਦ ਲੋਕਾਂ ਨੇ ਕੀਤਾ ਕਾਬੂ
(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਪੰਜਾਬ ’ਚ ਗੋਲੀਬਾਰੀ ਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਹੁਸ਼ਿਆਰਪੁਰ ਦੇ ਪਿੰਡ ਘਮਿਆਲਾ ’ਚ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਨੌਜਵਾਨ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਆਰੋਪੀ ਨੇ ਗੋਲੀ ਨੌਜਵਾਨ ਦੇ ਪਿੱਠ ’ਚ ਮਾਰੀ ਹੈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗੋਲੀ ਚੱਲਣ ਦੀ ਆਵਾਜ਼ ਸੁਣਦਿਆਂ ਸਾਰ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਜਦੋਂ ਉਕਤ ਨੌਜਵਾਨ ਦੀ ਪਿੰਡ ’ਚ ਹੀ ਕਿਸੇ ਵਿਅਕਤੀ ਨਾਲ ਰੰਜਿਸ਼ ਚੱਲ ਰਹੀ ਸੀ ਜਿਸ ਦੇ ਚੱਲਦਿਆਂ ਉਕਤ ਵਿਅਕਤੀ ਨੇ ਨੌਜਵਾਨ ’ਤੇ ਹਮਲਾ ਕੀਤਾ। ਇਹ ਘਟਨਾ ਸਵੇਰ ਵੇਲੇ ਦੀ ਹੈ ਜਦੋਂ ਨੌਜਵਾਨ ਆਪਣੇ ਪਿਤਾ ਨਾਲ ਸੈਰ ਕਰ ਰਿਹਾ ਸੀ ਤਾਂ ਗੋਲੀ ਮਾਰਨ ਵਾਲਾ ਵਿਅਕਤੀ ਪਹਿਲਾਂ ਹੀ ਘਾਤ ਲਾ ਕੇ ਬੈਠਾ ਸੀ। ਜਿਵੇਂ ਨੌਜਵਾਨ ਉਸ ਦੇ ਕੋਲੋਂ ਲੰਘ ਰਿਹਾ ਸੀ ਤਾਂ ਉਸ ਨੇ ਨੌਜਵਾਨ ’ਤੇ ਗੋਲੀ ਚਲਾ ਦਿੱਤੀ। ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ’ਤੇ ਮੌਜ਼ੂਦ ਲੋਕਾਂ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ’ਚ ਲੈ ਲਿਆ। ਪੁਲਿਸ ਨੇ ਉਸ ਕੋਲੋਂ ਪਿਸਤੌਲ ਵੀ ਬਰਾਮਦ ਵੀ ਕਰ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ