ਭਗਵੰਤ ਮਾਨ ਵੱਲੋਂ ‘ਅਗਨੀਪਥ’ ਫੌਰੀ ਵਾਪਸ ਲੈਣ ਦੀ ਮੰਗ

'Agneepath'

ਭਗਵੰਤ ਮਾਨ ਵੱਲੋਂ ‘ਅਗਨੀਪਥ’ ਫੌਰੀ ਵਾਪਸ ਲੈਣ ਦੀ ਮੰਗ

(ਅਸ਼ਵਨੀ ਚਾਵਲਾ)
ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਨੂੰ ਵਾਪਸ ਲੈਣ ਲਈ ਕਿਹਾ ਹੈ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਸਰਕਾਰ ਦੇ ਇਸ ਕਦਮ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਤੋਂ ਬਾਅਦ ਜਵਾਨੀ ਉਤੇ ਇਹ ਗੰਭੀਰ ਹਮਲਾ ਹੈ, ਜਿਹੜਾ ਗੈਰ-ਵਾਜਬ ਅਤੇ ਨਜਾਇਜ਼ ਹੈ।

ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਮੁਲਕ ਵਿੱਚ ਚੱਲ ਰਹੀ ਮੰਦਭਾਗੀ ਸਥਿਤੀ ਦਾ ਝਲਕਾਰਾ ਮਿਲਦਾ ਹੈ, ਕਿਉਂਕਿ ਸੱਤਾ ਵਿਚਲੀ ਪਾਰਟੀ ਬਿਨਾਂ ਨੌਜਵਾਨਾਂ ਦੀ ਪਰਵਾਹ ਕੀਤੇ ਬੇਪ੍ਰਵਾਹੀ ਨਾਲ ਮੁਲਕ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫੈਸਲੇ ਨੇ ਮੁਲਕ ਨੂੰ ਬਲਦੀ ਦੇ ਬੂਥੇ ਦੇ ਦਿੱਤਾ ਹੈ ਕਿਉਂਕਿ ਦੇਸ਼ ਦਾ ਨੌਜਵਾਨ ਸੜਕਾਂ ਉਤੇ ਆ ਕੇ ਕੇਂਦਰ ਸਰਕਾਰ ਦੇ ਇਸ ਗੈਰ-ਜ਼ਿੰਮਵਾਰਾਨਾ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ