ਭਾਰਤ ਨੇ 111 ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਦਿੱਤਾ ਵੀਜ਼ਾ
ਨਵੀਂ ਦਿੱਲੀ। ਕਾਬੁਲ ਦੇ ਕਰਤੇ ਪਰਵਾਂ ਗੁਰਦੁਆਰੇ ’ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅਫਗਾਨਿਸਤਾਨ ’ਚ ਰਹਿ ਰਹੇ 111 ਸਿੱਖਾਂ ਅਤੇ ਹਿੰਦੂਆਂ ਨੂੰ ਵੀਜ਼ੇ ਦਿੱਤੇ ਹਨ। ਸੀਨੀਅਰ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਅਫਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਵੀਜ਼ਾ ਦੇਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਟਵਿੱਟਰ ’ਤੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।
ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ, ‘‘ਅਮਿਤ ਸ਼ਾਹ ਜੀ ਅਫਗਾਨਿਸਤਾਨ ਦੇ 111 ਸਿੱਖਾਂ ਅਤੇ ਹਿੰਦੂਆਂ ਨੂੰ ਤੇਜ਼ੀ ਨਾਲ ਈ-ਵੀਜ਼ਾ ਦੇਣ ਲਈ ਧੰਨਵਾਦ। ਇਸ ਮੁੱਦੇ ਨੂੰ ਪਹਿਲ ਦੇਣ ਲਈ ਵਿਦੇਸ਼ ਮੰਤਰਾਲੇ ਦਾ ਵੀ ਧੰਨਵਾਦ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕਾਬੁਲ ਦੇ ਕਰਤੇ ਪਰਵਾਂ ਗੁਰਦੁਆਰੇ ’ਤੇ ਹੋਏ ਅੱਤਵਾਦੀ ਹਮਲੇ ’ਚ ਇਕ ਅਫਗਾਨ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ ਸੀ। ਇਸਲਾਮਿਕ ਸਟੇਟ ਖੁਰਾਨ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ