ਮਾਨ ਸਭ ਤੋਂ ਅੱਗੇ ਤੇ ਅਕਾਲੀ ਦਲ ਸਭ ਤੋਂ ਪਿੱਛੇ
ਸੰਗਰੂਰ : ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਸੰਗਰੂਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲੇ ਰੁਝਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸਿਮਰਨਜੀਤ ਸਿੰਘ ਮਾਨ 1450 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਹਨ।
ਤੀਜੇ ਨੰਬਰ ’ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ’ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ’ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹਨ। 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਨ੍ਹਾਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ’ਤੇ ਲੱਗੀ ਹੋਈ ਹੈ।
- ਸਿਮਰਜੀਤ ਸਿੰਘ ਮਾਨ 230159
- ਗੁਰਮੇਲ ਸਿੰਘ 225556
- ਦਲਵੀਰ ਸਿੰਘ ਗੋਲਡੀ 72831
- ਕੇਵਲ ਸਿੰਘ ਢਿੱਲੋਂ 61500
- ਕਮਲਦੀਪ ਕੌਰ ਰਾਜੋਆਣਾ 40112
ਸਿਮਰਨਜੀਤ ਸਿੰਘ ਮਾਨ ਹੁਣ 4603 ਵੋਟਾਂ ਨਾਲ ਅੱਗੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ