ਮੁਕੇਸ਼ ਅੰਬਾਨੀ ਦੀ ਸੁਰੱਖਿਆ ’ਤੇ ਸੁਪਰੀਮ ਕੋਰਟ ਮੰਗਲਵਾਰ ਨੂੰ ਕਰੇਗਾ ਸੁਣਵਾਈ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਸੁਪਰੀਮ ਕੋਰਟ ਨੇ ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰ.ਆਈ.ਐੱਲ.) ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸੁਰੱਖਿਆ ’ਤੇ ਸਵਾਲ ਉਠਾਉਣ ਵਾਲੀ ਜਨਹਿਤ ਪਟੀਸ਼ਨ ’ਤੇ ਤਿ੍ਰਪੁਰਾ ਹਾਈ ਕੋਰਟ ਵੱਲੋਂ ਜਾਰੀ ਹੁਕਮ ਵਿਰੁੱਧ ਤੇਜ਼ੀ ਨਾਲ ਸੁਣਵਾਈ ਦੀ ਮੰਗ ਨੂੰ ਸੋਮਵਾਰ ਨੂੰ ਸਵੀਕਾਰ ਕਰ ਲਿਆ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ. ਬੀ. ਪੈਦੀਵਾਲਾ ਦੀ ਛੁੱਟੀ ਵਾਲੇ ਬੈਂਚ ਨੇ ਮੰਗਲਵਾਰ ਨੂੰ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ‘ਵਿਸ਼ੇਸ਼ ਜ਼ਿਕਰ’ ’ਤੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਦੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਸਹਿਮਤੀ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ