ਜੰਮੂ ਸਰਹੱਦ ‘ਤੇ ਸੁਰੱਖਿਆ ਬਲਾਂ ਨੇ ਪਾਕਿ ਘੁਸਪੈਠੀਏ ਨੂੰ ਮਾਰ ਮੁਕਾਇਆ

BSF-india

ਜੰਮੂ ਸਰਹੱਦ ‘ਤੇ ਸੁਰੱਖਿਆ ਬਲਾਂ ਨੇ ਪਾਕਿ ਘੁਸਪੈਠੀਏ ਨੂੰ ਮਾਰ ਮੁਕਾਇਆ

ਜੰਮੂ (ਏਜੰਸੀ)। ਸੋਮਵਾਰ ਦੇ ਰਣਬੀਰ ਸਿੰਘ ਪੁਰਾ ਸੈਕਟਰ ਵਿੱਚ ਸਰੁੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਸੋਮਵਾਰ ਸਵੇਰੇ ਕੌਮਾਂਤਰੀ ਸਰਹੱਦ ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਸਾਡੇ ਜਵਾਨਾਂ ਨੇ ਬਾਕਰਪੁਰ ਸਰਹੱਦੀ ਚੌਕੀ ਖੇਤਰ ਵਿੱਚ ਵਾੜ ਦੇ ਨੇੜੇ ਸ਼ੱਕੀ ਹਰਕਤਾਂ ਵੇਖੀਆਂ। ਉਨ੍ਹਾਂ ਦੱਸਿਆ ਕਿ ਸਾਡੀ ਗਸ਼ਤ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਇੱਕ ਵਿਅਕਤੀ ਰਾਤ ਸਮੇਂ ਕੰਡਿਆਲੀ ਤਾਰ ਪਾਰ ਕਰਨ ਦੀ ਨੀਅਤ ਨਾਲ ਸ਼ੱਕੀ ਗਤੀਵਿਧੀਆਂ ਕਰਦਾ ਦੇਖਿਆ।

ਇਸ ‘ਤੇ ਗਸ਼ਤੀ ਦਲ ਨੇ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਪਰ ਉਹ ਚਿਤਾਵਨੀ ਦੀ ਪਰਵਾਹ ਕੀਤੇ ਬਿਨਾਂ ਵਾੜ ਵੱਲ ਵਧਦਾ ਰਿਹਾ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸਾਡੇ ਕੋਲ ਕੋਈ ਵਿਕਲਪ ਨਹੀਂ ਬੱਚਿਆ ਅਤੇ ਸੈਨਿਕਾਂ ਨੇ ਉਸ ‘ਤੇ ਤਿੰਨ ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਹ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਸਰਚ ਟੀਮ ਨੂੰ ਇਲਾਕੇ ਦੀ ਜਾਂਚ ਦੌਰਾਨ ਵਾੜ ਨੇੜੇ ਘੁਸਪੈਠੀਏ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ। ਲਾਸ਼ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here