ਪੰਜਾਬ ਵਿਧਾਨ ਸਭਾ ਸੈਸ਼ਨ : ਅਗਨੀਪਥ ਦਾ ਗੂੰਜਿਆ ਮੁੱਦਾ, ਸੀਐਮ ਮਾਨ ਬੋਲੇ ਵਿਰੋਧ ਪ੍ਰਸਤਾਵ ਲਿਆਵਾਂਗੇ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਚੌਥੇ ਦਿਨ ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਗਨੀਪੱਥ ਸਕੀਮ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਵਿੱਚ ਪੰਜਾਬੀ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਚੀਨ ਅਤੇ ਪਾਕਿਸਤਾਨ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ’ਚ ਠੇਕੇ ’ਤੇ ਸਿਪਾਹੀਆਂ ਦੀ ਭਰਤੀ ਨਹੀਂ ਕੀਤੀ ਜਾ ਸਕਦੀ।
ਇਸ ’ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਵਨਾਤਮਕ ਮੁੱਦਾ ਹੈ। ਸਾਢੇ 17 ਸਾਲ ਦਾ ਬੱਚਾ 21 ਸਾਲ ਵਿੱਚ ਰਿਟਾਇਰ ਹੋ ਜਾਵੇਗਾ। ਫਿਰ ਉਹ ਆਪਣੇ ਆਪ ਨੂੰ ਸਾਬਕਾ ਫੌਜੀ ਵੀ ਨਹੀਂ ਲਿਖ ਸਕਦਾ। ਉਸ ਨੂੰ ਕੰਟੀਨ ਦਾ ਲਾਭ ਵੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਨੂੰਨ ਦੇ ਖਿਲਾਫ ਹੈ। ਮਾਨ ਨੇ ਕਿਹਾ ਕਿ ਦੋ ਮਹੀਨੇ ਦੀ ਟ੍ਰੇਨਿੰਗ ਦੇ ਬਾਅਦ ਵੀ ਨੌਜਵਾਨਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ ’ਤੇ ਯਕੀਨੀ ਤੌਰ ’ਤੇ ਪ੍ਰਸਤਾਵ ਹੋਵੇਗਾ।
ਵਿਰੋਧੀ ਧਿਰ ਹੋਣ ਕਾਰਨ ਹੀ ਸਕੀਮ ਦਾ ਕੀਤਾ ਵਿਰੋਧ : ਅਸ਼ਵਨੀ ਸ਼ਰਮਾ
ਇਸ ਨੂੰ ਲੈ ਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹੰਗਾਮਾ ਕੀਤਾ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਾਜਵਾ ਵਿਰੋਧੀ ਪਾਰਟੀ ਹੋਣ ਕਾਰਨ ਹੀ ਵਿਰੋਧ ਕਰ ਰਹੇ ਹਨ। ਉਹ ਸਕੀਮ ਵਿੱਚ ਕੋਈ ਕਮੀ ਨਹੀਂ ਦੱਸ ਰਿਹਾ। 10ਵੀਂ ਤੋਂ ਬਾਅਦ ਫੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸਰਕਾਰ ਸਿੱਖਿਆ ਮੁਹੱਈਆ ਕਰਵਾਏਗੀ। ਨੌਜਵਾਨਾਂ ਕੋਲ 3 ਸਾਲ ਬਾਅਦ 47 ਲੱਖ ਰੁਪਏ ਹੋਣਗੇ। ਉਹ ਜੋ ਮਰਜ਼ੀ ਕਰੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ