ਪਟਿਆਲਾ ਜ਼ਿਲ੍ਹੇ ’ਚ 17 ਵਿਅਕਤੀ ਕੋਰੋਨਾ ਪਾਜ਼ਿਟਿਵ ਆਏ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿੱਚ 17 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਪ੍ਰਾਪਤ 369 ਕੋਵਿਡ ਰਿਪੋਰਟਾਂ ਵਿੱਚੋਂ 17 ਕੋਵਿਡ ਪਾਜਿਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 13 ਪਟਿਆਲਾ ਸ਼ਹਿਰ, ਬਲਾਕ 03 ਕੌਲੀ ਅਤੇ 01 ਬਲਾਕ ਕਾਲੋਮਾਜਰਾ ਨਾਲ ਸਬੰਧਿਤ ਹੈ। ਜਿਸ ਕਰਕੇ ਜ਼ਿਲ੍ਹੇ ਵਿੱਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 62,418 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 60,882 ਹੈ।
ਐਕਟਿਵ ਕੇਸਾਂ ਦੀ ਗਿਣਤੀ 79 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪਾਜ਼ਿਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1457 ਹੈ। ਉਨ੍ਹਾਂ ਦੱਸਿਆ ਕਿ ਅੱਜ 321 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 12,59,457 ਸੈਂਪਲ ਲਏ ਜਾ ਚੁੱਕੇ ਹਨ। ਜ਼ਿਲ੍ਹਾ ਪਟਿਆਲਾ ਦੇ 62,418 ਕੋਵਿਡ ਪਾਜ਼ਿਟਿਵ, 11,96,840 ਨੈਗੇਟਿਵ ਅਤੇ ਲਗਭਗ 199 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਅੱਜ ਜ਼ਿਲ੍ਹੇ ਵਿੱਚ 1494 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ