ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ
(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 18 ਜੁਲਾਈ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਨਸੂਨ ਸੈਸ਼ਨ 18 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਲੋਕ ਸਭਾ ਸਕੱਤਰੇਤ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਸੰਵਿਧਾਨ ਦੇ ਅਨੁਛੇਦ 85 ਦੀ ਧਾਰਾ 1 ਵਿੱਚ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਾਨਸੂਨ ਸੈਸ਼ਨ ਬੁਲਾਉਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਰਾਜ ਸਭਾ ਸਕੱਤਰੇਤ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਦਨ ਦਾ 257ਵਾਂ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਇਤਫ਼ਾਕ ਦੀ ਗੱਲ ਹੈ ਕਿ ਰਾਸ਼ਟਰਪਤੀ ਦੀ ਚੋਣ ਲਈ ਵੀ 18 ਜੁਲਾਈ ਨੂੰ ਵੋਟਿੰਗ ਹੋਣੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ