ਮਾਨ ਸਰਕਾਰ ਨੇ ਪੂਰੀ ਕੀਤੀ ਮੁਫ਼ਤ ਬਿਜਲੀ ਦੀ ਗਾਰੰਟੀ, ਲੋਕਾਂ ਨੂੰ ਮਿਲੇਗੀ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ

maan bijli

ਪਿਛਲੀਆਂ ਸਰਕਾਰਾਂ ਦੇ ਚੋਣ ਵਾਅਦੇ ਪੰਜ ਸਾਲ ਪੂਰੇ ਨਹੀਂ ਸੀ ਹੁੰਦੇ, ਸਾਡੀ ਸਰਕਾਰ ਨੇ ਅੱਜ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਕੇ  ਪਾਈ ਨਵੀਂ ਪਿਰਤ: ਭਗਵੰਤ ਮਾਨ

  •  ਮਾਨ ਸਰਕਾਰ ਨੇ 31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਕਾਇਆ ਬਿੱਲ ਬਿਨਾਂ ਸ਼ਰਤ ਕੀਤੇ ਮਾਫ਼
  • ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮਿਲ ਰਹੀ 8 ਘੰਟੇ ਨਿਰਵਿਘਨ ਸਪਲਾਈ, ਨਹੀਂ ਆਈ ਇੱਕ ਵੀ ਸ਼ਿਕਾਇਤ: ਮੁੱਖ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸੁਰੂ ਕਰ ਦਿੱਤਾ ਹੈ। ਮਾਰਚ ‘ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ। (Free Electricity)

ਪਿਛਲੇ ਸਾਲ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ ਕਿ ਜੇਕਰ ਸੂਬੇ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਉਹਨਾਂ ਕਿਹਾ ਸੀ ਕਿ ਆਪ ਦੀ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਵੱਡੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ।

Electricity Workers Sachkahoon

ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫਤ ਮਿਲਣਗੇ।“

ਪੰਜਾਬ ‘ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਕਿਹਾ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫਤ ਮਿਲਣਗੇ।“

ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮਾਫ਼ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੁਰਾਣੇ ਬਿੱਲ ਮਾਫ਼ ਕਰਨ ‘ਤੇ 2 ਕਿਲੋਵਾਟ ਦੇ ਕਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ। ਝੋਨੇ ਦੀ ਬਿਜਾਈ ਲਈ ਨਿਰਵਿਘਨ ਸਪਲਾਈ ‘ਤੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹਨਾਂ ਦੀ ਸਰਕਾਰ 8 ਘੰਟੇ ਅਤੇ ਕਈ ਵਾਰ ਇਸ ਤੋਂ ਵੱਧ ਲਗਾਤਾਰ ਬਿਜਲੀ ਸਪਲਾਈ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਅਤੇ ਘਰੇਲੂ ਬਿਜਲੀ ਸਪਲਾਈ ‘ਚ ਕੱਟਾਂ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਈ, ਕਿਉਂਕਿ ਉਹਨਾਂ ਦੀ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਬਿਜਲੀ ਮੁਹਈਆ ਕਰਵਾ ਰਹੀ ਹੈ।

ਆਪ ਜੋ ਕਹਿੰਦੀ ਹੈ ਉਹ ਕਰਦੀ ਹੈ, ਪੰਜਾਬ ਨੂੰ ਹੁਣ ਮਿਲੇਗਾ ਮਹਿੰਗੀ ਬਿਜਲੀ ਤੋਂ ਛੁਟਕਾਰਾ: ਅਰਵਿੰਦ ਕੇਜਰੀਵਾਲ

‘ਆਪ‘ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਸੂਬੇ ਦੀ ਮਾਨ ਸਰਕਾਰ ਦੀ ਤਾਰੀਫ ਕੀਤੀ ਅਤੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਵਧਾਈ! ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਲੱਖਾਂ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਹੁਣ ਹਰ ਮਹੀਨੇ ਜੀਰੋ ਆਉਣਗੇ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ।“

ਕੇਜਰੀਵਾਲ ਦੀ ਪਹਿਲੀ ਗਾਰੰਟੀ ਬਣੀ ਹਕੀਕਤ: ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਦਿੱਲੀ ਤੋਂ ਬਾਅਦ ਪੰਜਾਬ ਮੁਫਤ ਬਿਜਲੀ ਦੇਣ ਵਾਲਾ ਦੇਸ ਦਾ ਦੂਜਾ ਸੂਬਾ ਬਣ ਗਿਆ ਹੈ। ਅੱਜ ਪੰਜਾਬੀਆਂ ਲਈ “ਕੇਜਰੀਵਾਲ ਦੀ ਪਹਿਲੀ ਗਾਰੰਟੀ“ ਹਕੀਕਤ ਬਣ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here