ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਜਾਗੋ ਕੱਢੀ ਤੇ ਕੇਕ ਕੱਟਿਆ 

patrajn 1

ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਜਾਗੋ ਕੱਢੀ ਤੇ ਕੇਕ ਕੱਟਿਆ 

(ਸੱਚ ਕਹੂੰ ਨਿਊਜ਼) ਘੱਗਾ/ਪਾਤੜਾਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਆਗਮਨ ਪੁਰਬ ਦੀ ਖੁਸ਼ੀ ’ਚ ਬਲਾਕ ਘੱਗਾ, ਬਲਾਕ ਬਾਦਸ਼ਾਹਪੁਰ ਅਤੇ ਬਲਾਕ ਮਵੀ ਕਲਾਂ ਦੀ ਸਾਂਝੀ ਬਲਾਕ ਪੱਧਰੀ ਨਾਮ ਚਰਚਾ ਕਰਵਾਈ ਗਈ, ਜਿਸ ਵਿੱਚ ਖੇਤਰ ਦੀ ਸਾਧ-ਸੰਗਤ ਨੇ ਬਹੁਤ ਹੀ ਭਾਰੀ ਗਿਣਤੀ ’ਚ ਸ਼ਿਰਕਤ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਵੱਲੋਂ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ।

jag2 2

mamcharch

ਇਸ ਮੌਕੇ ਕਵੀਰਾਜਾਂ ਨੇ ਸ਼ਬਦ ਗਾਏ ਅਤੇ ਪਵਿੱਤਰ ਗ੍ਰੰਥਾਂ ਵਿੱਚੋਂ ਸੰਤ-ਮਹਾਤਮਾ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ। ਨਾਮ ਚਰਚਾ ਘਰ ਨੂੰ ਰੰਗ-ਬਿਰੰਗੀਆਂ ਝੰਡੀਆਂ, ਰੰਗੋਲੀਆਂ ਨਾਲ ਪੂਰੀ ਤਰ੍ਹਾਂ ਸਜਾਇਆ ਗਿਆ। ਨਾਮ ਚਰਚਾ ਘਰ ’ਚ ਢੋਲ ਦੀ ਥਾਪ ’ਤੇ ਜਾਗੋ ਕੱਢ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਕੇਕ ਵੀ ਕੱਟਿਆ ਗਿਆ।

jago1

kak

ਇਸ ਮੌਕੇ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 139 ਕਾਰਜ ਵੱਧ-ਚੜ੍ਹ ਕੇ ਕਰਨ ਦਾ ਪ੍ਰਣ ਲਿਆ।  ਇਸ ਮੌਕੇ ਹਰਮੇਲ ਸਿੰਘ ਘੱਗਾ, ਜੋਗਿੰਦਰ ਸਿੰਘ, ਸੋਮਨਾਥ, ਜਰਨੈਲ ਸਿੰਘ, ਬਲਬੀਰ ਸਿੰਘ, ਮਨਦੀਪ ਸਿੰਘ, ਮਨੋਜ ਕੁਮਾਰ, ਮੱਖਣ ਸਿੰਘ , ਬਲਾਕ ਦੇ 25 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਪਿੰਡਾ-ਸ਼ਹਿਰਾਂ ਦੇ ਭੰਗੀਦਾਸ ਅਤੇ ਭਾਰੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here