ਪੰਜਾਬ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਖਿਲਾਫ ਕੀਤੀ ਨਾਅਰੇਬਾਜ਼ੀ
ਲੌਂਗੋਵਾਲ, (ਹਰਪਾਲ)। ਨਗਰ ਕੌਂਸਲ ਲੌਂਗੋਵਾਲ ਦੀ ਸਫ਼ਾਈ ਸੇਵਕ ਯੂਨੀਅਨ ਵੱਲੋਂ ਪ੍ਰਧਾਨ ਜਸਮੇਲ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ 5 ਜੁਲਾਈ ਤੋਂ ਲਗਾਤਾਰ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਅਤੇ ਹਡ਼ਤਾਲ ਜਾਰੀ ਹੈ । ਇਹ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਅਤੇ ਸਫਾਈ ਸੇਵਕਾ (Sweepers Protest) ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਯੂਨੀਅਨ ਦੀ ਪ੍ਰਧਾਨ ਬੀਬੀ ਜਸਮੇਲ ਕੌਰ ਨੇ ਦੱਸਿਆ ਕਿ ਕੌਸਲ ਅਧਿਕਾਰੀਆਂ ਦੁਆਰਾ ਆਊਟਸੋਰਸ ਸਫਾਈ ਸੇਵਕਾਂ ਦੀਆ ਹੱਕੀ ਮੰਗਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਲਟਕਾ ਕੇ ਰੱਖਿਆ ਹੈ ਜਿਵੇਂ ਕੀ ਆਊਟਸੋਰਸ ਸਫਾਈ ਸੇਵਕਾਂ ਨੂੰ ਕੰਟਰੈਕਟ ਤੇ ਕਰਨ, ਕੱਚੇ ਸਫਾਈ ਸੇਵਕਾਂ ਦਾ ਠੇਕੇਦਾਰਾਂ ਵੱਲੋਂ ਪਿਛਲੇ ਲੰਮੇ ਸਮੇਂ ਦਾ ਈਪੀਐਫ ਜਮਾਂ ਕਰਵਾਉਣ, ਸਫਾਈ ਸੇਵਕਾਂ ਦਾ ਪਿਛਲਾ ਬਕਾਇਆ ਦਿਵਾਉਣ ਪੱਕੇ ਸਫਾਈ ਸੇਵਕਾਂ ਦੀ ਪਿਛਲੇ ਤਿੰਨ ਮਹੀਨਿਆਂ ਦੀ ਤਨਖ਼ਾਹ ਜਾਰੀ ਕਰਵਾਉਣ ਲਈ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਧਰਨਾ ਅਤੇ ਪ੍ਰਦਰਸ਼ਨ ਕਰ ਰਹੇ ਹਾਂ ।
ਉਨ੍ਹਾਂ ਕਿਹਾ ਜੇਕਰ ਨਗਰ ਕੌਂਸਲ ਅਧਿਕਾਰੀਆਂ ਨੇ ਸਾਡੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਸੰਘਰਸ਼ ਨੂੰ ਵੱਡੇ ਪੱਧਰ ਤੇ ਉਲੀਕਿਆ ਜਾਵੇਗਾ । ਇਸ ਮੌਕੇ ਯੂਨੀਅਨ ਦੀ ਮੀਤ ਪ੍ਰਧਾਨ ਕਰਮਜੀਤ ਕੌਰ, ਹਰਪਾਲ ਕੌਰ, ਮਨਜੀਤ ਸਿੰਘ, ਅਮਰੀਕ ਸਿੰਘ, ਸਰੋਜ ਬਾਲਾ, ਨਿਰਮਲ ਸਿੰਘ, ਹਰਦੀਪ ਸਿੰਘ, ਰਾਕੇਸ਼ ਸਿੰਘ ਆਦਿ ਸਫਾਈ ਸੇਵਕ ਹਾਜ਼ਰ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ