ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
- ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਾਤਵੇਜ ਬਣਾਉਣ ਦੇ ਇਲਜ਼ਾਮ
(ਸੱਚ ਕਹੂੰ ਨਿਊਜ਼) ਫਿਰੋਜ਼ੁਪਰ। ਕਾਂਗਰਸੀ ਆਗੂ ਆਸ਼ੂ ਬਾਗੜ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੇ ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਤਾਵੇਜ ਬਣਾਉਣ ਦੇ ਇਲਜ਼ਾਮ ਲੱਗੇ ਸਨ। ਜਿਸ ਤੋਂ ਬਾਅਦ ਮੋਗਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਬਾਂਗੜ ਨੇ ਫਿਰੋਜ਼ੁਪਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ’ਤੇ ਜਾਣ ਲੜੀ ਸੀ ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਬਾਂਗੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਥਾਣੇ ਮੂਹਰੇ ਧਰਨਾ ਲਾ ਦਿੱਤਾ ਹੈ। ਕਾਂਗਰਸ ਆਗੂ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕਰ ਰਹੇ ਹਨ। ਦੱਸਣਯੋਗ ਹੈ ਕਿ ਆਸ਼ੂ ਬਾਂਗੜ ਪਹਿਲਾਂ ਆਮ ਆਦਮੀ ਪਾਰਟੀ ’ਚ ਸਨ। ਉਹਨਾਂ ਨੂੰ ਆਦਮੀ ਪਾਰਟੀ ਦੀ ਵੱਲੋਂ ਟਿਕਟ ਦਿੱਤੀ ਗਈ ਸੀ, ਪਰ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ।