ਪੰਜਾਬ ਮੁੱਖ ਮੰਤਰੀ ਦੇ ਬਿਆਨ ’ਤੇ ਸਿਆਸੀ ਘਮਾਸਾਨ, ਜਮੀਨ ਦੀ ਮੰਗ ਕਰਨ ’ਤੇ ਭੜਕੀ ਕਾਂਗਰਸ
ਚੰਡੀਗੜ੍ਹ। ਹਰਿਆਣਾ ਦੀ ਤਰਜ਼ ’ਤੇ ਪੰਜਾਬ ਲਈ ਵੱਖਰੀ ਵਿਧਾਨ ਸਭਾ ਅਤੇ ਹਾਈਕੋਰਟ ਲਈ ਜ਼ਮੀਨ ਦੀ ਮੰਗ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਘਿਰਾਓ ਕੀਤਾ ਗਿਆ ਹੈ। ਸੀਐਮ ਦੇ ਬਿਆਨ ਤੋਂ ਕਾਂਗਰਸ ਗੁੱਸੇ ’ਚ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਨ ਪੰਜਾਬ ਦਾ ਪੱਕਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਨੂੰ ਜ਼ਮੀਨ ਮੰਗਣ ਦੀ ਕੀ ਲੋੜ ਹੈ?
ਜਿਸ ਜਗ੍ਹਾ ’ਤੇ ਮੌਜੂਦਾ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਣੀ ਹੋਈ ਹੈ, ਉਹ ਇਮਾਰਤ ਪੰਜਾਬ ਦੀ ਹੀ ਹੈ। ਹਰਿਆਣਾ ਨੂੰ ਇਹ ਦੋਵੇਂ ਇਮਾਰਤਾਂ ਚੰਡੀਗੜ੍ਹ ਤੋਂ ਬਾਹਰ ਬਣਾਉਣੀਆਂ ਚਾਹੀਦੀਆਂ ਹਨ। ਬਾਜਵਾ ਨੇ ਇੱਥੋਂ ਤੱਕ ਕਿਹਾ ਕਿ ਲੱਗਦਾ ਹੈ ਕਿ ਭਗਵੰਤ ਮਾਨ ਨੇ ਆਪਣਾ ਟਵਿੱਟਰ ਅਕਾਊਂਟ ਦਿੱਲੀ ਨੂੰ ਆਊਟਸੋਰਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕਿਹਾ ਕਿ ਸੀਐਮ ਨੂੰ ਅਜਿਹੀਆਂ ਬੇਤੁਕੀ ਮੰਗਾਂ ਨਹੀਂ ਕਰਨੀਆਂ ਚਾਹੀਦੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ