ਹਰਿਆਣਾ ’ਚ ਕਾਂਗਰਸ ਨੂੰ ਵੱਡਾ ਝਟਕਾ : ਜਲਦ ਭਾਜਪਾ ’ਚ ਸ਼ਾਮਲ ਹੋਣਗੇ ਕੁਲਦੀਪ ਬਿਸ਼ਨੋਈ, ਸ਼ਾਹ ਨਾਲ ਮਿਲੇ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਹਰਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੁਲਦੀਪ ਬਿਸ਼ਨੋਈ ਜਲਦ ਹੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਅੱਜ ਕੁਲਦੀਪ ਬਿਸ਼ਨੋਈ ਨੇ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਹੁਣ ਉਹ ਜਲਦੀ ਹੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਕੁਲਦੀਪ ਬਿਸ਼ਨੋਈ ਨੇ ਟਵੀਟ ਕੀਤਾ ਕਿ ਮੈਂ ਜੇਪੀ ਨੱਡਾ ਨੂੰ ਮਿਲ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਉਸਦਾ ਸਹਿਜ ਅਤੇ ਨਿਮਰ ਸੁਭਾਅ ਉਸਨੂੰ ਦੂਜਿਆਂ ਤੋਂ ਵੱਖਰਾ ਬਣਾਉਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ