ਸਾਡੇ ਨਾਲ ਸ਼ਾਮਲ

Follow us

15.4 C
Chandigarh
Thursday, February 12, 2026
More
    Home Breaking News ਸਿਮਰਜੀਤ ਬੈਂਸ ...

    ਸਿਮਰਜੀਤ ਬੈਂਸ ਨੇ ਕੀਤਾ ਸਿਰੰਡਰ, ਅਦਾਲਤ ਨੇ ਤਿੰਨ ਦਿਨ ਦਾ ਦਿੱਤਾ ਪੁਲਿਸ ਰਿਮਾਂਡ

    simrjeet maan

    ਬੈਂਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ

    (ਸੱਚ ਕਹੂੰ ਨਿਊਜ਼) ਲੁਧਿਆਣਾ। ਦੁਰਾਚਾਰ ਮਾਮਲੇ ’ਚ ਭਗੌੜਾ ਕਰਾਰ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਕੋਰਟ ’ਚ ਸਿਰੰਡਰ ਕਰ ਦਿੱਤਾ। ਕੋਰਟ ਨੇ ਬੈਂਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹਾਲਾਂਕਿ ਪੀੜਤ ਮਹਿਲਾ ਦੇ ਵਕੀਲ ਪਰਮਿੰਦਰ ਸਿੰਘ ਨੇ ਅਦਾਲਤ ਤੋਂ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲਿਸ ਹੁਣ ਸਿਮਰਜੀਤ ਬੈਂਸ ਤੋਂ ਪੁੱਛਗਿਛ ਕਰੇਗੀ ਕਿ ਉਹ ਇੰਨੇ ਦਿਨ ਕਿੱਥੇ ਲੁਕੇ ਸਨ ਤੇ ਕਿਨਾਂ ਕੋਲ ਉਹ ਲੁਕੇ ਹੋਏ ਸਨ ਇਸ ਸਭ ਦੀ ਜਾਂਚ ਹੋਵੇਗੀ।

    ਬੈਂਸ ਨੂੰ ਡਿਵੀਜਨ ਨੰਬਰ 6 ਥਾਣੇ ’ਚ ਲਿਦਾਂਦੇ ਸਮੇਂ ਅਦਾਲਤ ਕੰਪਲੈਕਸ ’ਚ ਮੌਜੂ਼ਦ ਹਮਾਇਤੀਆਂ ਨੇ ਨਾਅਰੇਬਾਜੀ ਕੀਤੀ। ਜਿਕਰਯੋਗ ਹੈ ਕਿ ਭਗੌੜੇ ਐਲਾਨੇ ਗਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਬੈਂਸ ਦੇ ਨਾਲ ਚਾਰ ਹੋਰ ਮੁਲਜ਼ਮ ਪਰਮਜੀਤ ਸਿੰਘ ਪੰਮਾ, ਪਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ ਭਾਭੀ ਨੇ ਵੀ ਸੋਮਵਾਰ ਅਦਾਲਤ ’ਚ ਸਿਰੰਡਰ ਕਰ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਕੋਰਟ ’ਚ ਪੇਸ਼ ਕੀਤਾ ਤੇ ਪੁਲਿਸ ਨੇ ਸਭ ਦਾ ਦਿਨ ਦਿਨ ਦਾ ਰਿਮਾਂਡ ਦਿੱਤਾ।

    ਸਿਮਰਜੀਤ ਸਿੰਘ ਬੈਂਸ ਨੂੰ ਦਿੱਤਾ ਸੀ ਭਗੌੜਾ ਕਰਾਰ

    ਇਸ ਤੋਂ ਪਹਿਲਾਂ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਜਬਰ-ਜਨਾਹ ਦੇ ਮਾਮਲੇ ’ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (MLA Simarjit Bains ) ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਥਾਵਾਂ ਦੇ ਉਨ੍ਹਾਂ ਦੇ ਪੋਸਟਰ ਲਾਏ ਗਏ ਹਨ। ਸਿਮਰਜੀਤ ਤੋਂ ਬੈਂਸ ਤੋਂ ਇਲਾਵਾ ਸੱਤ ਜਣਿਆਂ ਦੇ ਨਾਂਅ ਵੀ ਇਨ੍ਹਾਂ ਪੋਸਟਰਾਂ ’ਚ ਦਿੱਤੇ ਗਏ ਹਨ। ਇਨ੍ਹਾਂ ਸਾਰਿਆਂ ਦੀ ਪੁਲਿਸ ਨੂੰ ਤਲਾਸ਼ ਹੈ। ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Bains), ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਬੱਬੀ ਦੇ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਦਿੱਤੇ ਹਨ। ਮੁਲਜ਼ਮਾਂ ਨੂੰ ਫੜਨ ਲਈ ਪੋਸਟਰ ਦੇ ਹੇਠਾਂ ਫੋਨ ਨੰਬਰ ਦਿੱਤੇ ਗਏ ਹਨ। ਜਿਸ ਨੂੰ ਵੀ ਬੈਂਸ ਬਾਰੇ ਕੋਈ ਵੀ ਜਾਣਕਾਰੀ ਹੋਵੇ ਉਹ ਇਹਨਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ।

    simrjeet banis

    ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਆਦ ਵੀ ਸਿਮਰਜੀਤ ਸਿੰਘ ਬੈਂਸ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਨ ਰਹਿੰਦੇ ਹਨ। ਅੱਜ ਸਵੇਰੇ ਵੀ ਉਹਨਾਂ ਨੇ ਸੋਸ਼ਲ ਮੀਡੀਆ ਰਾਹੀਂ ਈਦ ਦੀ ਮੁਬਾਰਕਬਾਦ ਦਿੱਤੀ ਹੈ। ਦਰਅਸਲ 11 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here