ਜਨਰਲ ਕੈਟੇਗਿਰੀ ’ਚ ਸਿਰਫ਼ ਬੀਪੀਐਲ ਪਰਿਵਾਰਾਂ ਨੂੰ ਫਾਇਦਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲੇਗੀ। ਦੂਜੇ ਪਾਸੇ, ਐਸਸੀ ਬੀਸੀ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ ’ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ।
ਸਰਕਾਰ ਦੀ ਮੁਫਤ ਬਿਜਲੀ ਸਕੀਮ
ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ’ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ ’ਚ 2 ਮਹੀਨਿਆਂ ’ਚ ਬਿੱਲ ਜਨਰੇਟ ਹੁੰਦਾ ਹੈ, ਇਸ ਲਈ ਹਰ ਬਿੱਲ ’ਚ 600 ਯੂਨਿਟ ਮੁਫਤ ਮਿਲਣਗੇ।
ਪਹਿਲਾਂ ਇਹ ਸੀ ਸ਼ਰਤਾਂ
ਦਰਅਸਲ, ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰੇਕ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ