(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਕੁਲਦੀਪ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ, ਰਣਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਸ ਸਪੈਸ਼ਲ ਬ੍ਰਾਂਚ ਮਾਲੇਰਕੋਟਲਾ ਵੱਲੋਂ ਵੱਖ-ਵੱਖ ਟੀਮਾਂ ਦੀ ਅਗਵਾਈ ਕਰਦੇ ਹੋਏ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ, ਮੁੱਖ ਅਫ਼ਸਰ ਥਾਣਾ ਸਿਟੀ-2 ਮਾਲੇਰਕੋਟਲਾ, ਮੁੱਖ ਅਫ਼ਸਰ ਥਾਣਾ ਸੰਦੋੜ, ਮੁੱਖ ਅਫ਼ਸਰ ਥਾਣਾ ਅਮਰਗੜ੍ਹ, ਇੰਚਾਰਜ ਨਾਰਕੋਟੈੱਕ ਸੈੱਲ ਮਾਲੇਰਕੋਟਲਾ ਸਮੇਤ ਏ.ਆਰ.ਪੀ ਟੀਮ ਅਤੇ ਹੋਰ ਕਰੀਬ 35 ਪੁਲਸ ਕਰਮਚਾਰੀਆਂ ਰਾਹੀਂ ਮੁਹੱਲਾ ਭਮਸੀ, ਮੁਹੱਲਾ ਚੋਹਾਟਾ ਅਤੇ ਮੁਹੱਲਾ ਮਾਲੇਰਕੋਟਲਾ ਵਿਖੇ ਨਸ਼ਿਆਂ ਦੀ ਖਰੀਦ, ਵੇਚ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਹੈ।
ਪੁਲਿਸ ਵਿਭਾਗ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਰੋਕਣ ਲਈ ਚਲਾਈ ਗਈ ਇਸ ਮੁਹਿਮ ਦੀ ਸ਼ਹਿਰ ਮਾਲੇਰਕੋਟਲਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਖੂਬ ਪ੍ਰਸ਼ੰਸ਼ਾ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਦੌਰਾਨ ਐਸ ਪੀ ਸੋਹੀ ਨੇ ਦੱਸਿਆ ਮਾਲੇਰਕੋਟਲਾ ਪੁਲਸ ਵਲੋਂ ਇਲਾਕੇ ’ਚੋਂ ਨਸ਼ਿਆਂ ਸਮੇਤ ਹੋਰ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਪੁਖਤਾ ਇਰਾਦਾ ਕੀਤਾ ਹੋਇਆ ਹੈ ਅਤੇ ਇਸੇ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਮੁਹਿੰਮਾਂ ਦਾ ਆਗਾਜ਼ ਕੀਤਾ ਗਿਆ ਹੈ, ਇਹ ਇਸੇ ਤਰ੍ਹਾਂ ਜਾਰੀ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ