ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ
ਬਰਨਾਵਾ (ਸੱਚ ਕਹੂੰ ਨਿਊਜ਼)। ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅੱਜ ਇੱਕ ਵੱਡਾ ਹਾਦਸਾ (Accident) ਵਾਪਰ ਗਿਆ। ਜਾਣਕਾਰੀ ਅਨੁਸਾਰ ਇੰਦੌਰ ਤੋਂ ਪੂਨੇ ਜਾ ਰਹੀ ਮਹਾਂਰਾਸ਼ਟਰ ਸਰਕਾਰ ਦੀ ਬੱਸ ਧਾਮਨੌਦ ਨੇੜੇ ਖਲਘਾਟ ਵਿਖੇ ਨਰਮਦਾ ਨਦੀ ਵਿੱਚ ਡਿੱਗ ਗਈ। ਮੌਕੇ ’ਤੇ ਸਾਰੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਰੈਸਕਿਊ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਚਾਅ ਦੇ ਸਾਰੇ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ 15 ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ। ਕਰੀਬ 13 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।
ਇਸ ਹਾਦਸੇ ‘ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ, ਮੱਧ ਪ੍ਰਦੇਸ਼ ਦੇ ਧਾਰ ਵਿੱਚ ਵਾਪਰੇ ਬੱਸ ਹਾਦਸੇ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਅਸੀਂ ਦੁਖੀ ਹਾਂ। ਵਿਛੱੜੀਆਂ ਆਤਮਾਵਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਡੂੰਘ ਹਮਦਰਦੀ ਹੈ ਅਤੇ ਹਾਦਸੇ ਵਿੱਚ ਜਖਮੀ ਹੋਏ ਵਿਅਕਤੀਆਂ ਦੇ ਛੇਤੀ ਠੀਕ ਹੋਣ ਦੀ ਅਸੀਂ ਕਾਮਨਾ ਕਰਦੇ ਹਾਂ।”
ਸੀਐਮ ਸ਼ਿਵਰਾਜ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਬੱਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਮਿ੍ਰਤਕ ਦੇਹਾਂ ਨੂੰ ਸਨਮਾਨ ਨਾਲ ਮਹਾਰਾਸ਼ਟਰ ਭੇਜਿਆ ਜਾਵੇਗਾ। ਸ਼ਿਵਰਾਜ ਨੇ ਉਨ੍ਹਾਂ ਨੂੰ ਪ੍ਰਸ਼ਾਸਨ ਦੇ ਯਤਨਾਂ ਤੋਂ ਜਾਣੂ ਕਰਵਾਇਆ। ਮੱਧ ਪ੍ਰਦੇਸ਼ ਸਰਕਾਰ ’ਚ ਮੰਤਰੀ ਕਮਲ ਪਟੇਲ ਨੂੰ ਮੌਕੇ ’ਤੇ ਭੇਜਣ ਦੀ ਸੂਚਨਾ ਦਿੱਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ