ਪੂਜਨੀਕ ਗੁਰੂ ਜੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਜਾਣੋ ਕੀ ਹੈ ਮਾਮਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੂਜਨੀਕ ਗੁਰੂ ਜੀ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਵਕੀਲ ਨੇ ਕਰੀਬ 2 ਘੰਟਿਆਂ ਤੱਕ ਪੂਜਨੀਕ ਗੁਰੂ ਜੀ ਦਾ ਪੱਖ ਰੱਖਿਆ। ਉਨ੍ਹਾਂ ਨੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਵਿਧਾਨ ਸਭਾ ’ਚ ਮਤਾ ਪਾਸ ਕਰਕੇ ਕੇਸ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਅਧਿਕਾਰ ਨਹੀਂ ਹੈ। ਬੇਅਦਬੀ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ।
ਜਿਕਰਯੋਗ ਹੈ ਕਿ ਪੰਜਾਬ ’ਚ ਸਾਲ 2015 ’ਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ ਸਪੈਸ਼ਲ ਇੰਵੈਸ਼ਟੀਗੇਸ਼ਨ ਟੀਮ ਬਣਾਈ ਸੀ। ਇਸ ਤੋਂ ਬਾਅਦ ਜਾਂਚ ਸੀਬੀਆਈ ਕੋਲ ਚਲੀ ਗਈ। ਬਾਅਦ ’ਚ ਸਰਕਾਰ ਬਦਲੀ ਤਾਂ ਵਿਧਾਨ ਸਭਾ ’ਚ ਕਾਂਗਰਸ ਦੀ ਕੈਪਟਨ ਸਰਕਾਰ ਨੇ ਮਤਾ ਪਾਸ ਕਰਕੇ ਜਾਂਚ ਸੀਬੀਆਈ ਤੋਂ ਵਾਪਸ ਲੈ ਲਈ ਸੀ। ਜਿਸ ਨੂੰ ਪੂਜਨੀਕ ਗੁਰੂ ਜੀ ਵੱਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੰਦਿਆਂ ਪਟੀਸ਼ਨ ਦਾਖਲ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ