ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ, ਇੰਸਟਾਗ੍ਰਾਮ ਤੇ ਲਿਖਿਆ ਅਗਲਾ ਨੰਬਰ ਤੁਹਾ਼ਡਾ

    sidu mooswala

    ਬਲਕੌਰ ਸਿੰਘ ਨੂੰ ਧਮਕੀ ਭਰੇ ਮੈਸੇਜ ਵੀ ਰਹੇ ਹਨ

    • ਪਕਿਸਤਾਨ ਦੇ ਨੰਬਰਾਂ ਤੋਂ ਆ ਰਹੇ ਹਨ ਧਮਕੀ ਭਰੇ ਫੋਨ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਹ ਧਮਕੀਆਂ ਫੋਨ ’ਤੇ ਮੈਸੇਜ ਤੇ ਇੰਸਟਾਗ੍ਰਾਮ ’ਤੇ ਮਿਲ ਰਹੀਆਂ ਹਨ। ਧਮਕੀ ਦੇਣ ਵਾਲਿਆਂ ਨੇ ਇੰਸਟਾਗ੍ਰਾਮ ’ਤੇ ਲਿਖਿਆ ਹੈ ਕਿ ਅਗਲਾ ਨੰਬਰ ਤੁਹਾਡਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਕਿਸਤਾਨ ਦੇ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਹਨ।

    (Sidhu Moosewala) ਬੇਟੇ ਦੇ ਕਾਤਲਾਂ ਨੂੰ ਸਜ਼ਾ ਦਿਵਾ ਕੇ ਰਹਾਂਗਾ

    sidu mooswala

    ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਪਾਕਿਸਤਾਨ ਦੇ ਨੰਬਰਾਂ ਤੋਂ ਧਮਕੀ ਭਰੇ ਕਾਲ ਅਤੇ ਮੈਸੇਜ ਆ ਰਹੇ ਹਨ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਪਾਕਿਸਤਾਨੀ ਨੰਬਰ ਅਤੇ ਇੰਸਟਾਗ੍ਰਾਮ ‘ਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਹੁਣ ਅਗਲਾ ਨੰਬਰ ਤੁਹਾਡਾ ਹੋਵੇਗਾ ਪਰ ਸਿੱਧੂ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਦੇ ਕਾਤਲਾਂ ਨੂੰ ਸਜ਼ਾ ਦਿਵਾ ਕੇ ਰਹਿਣਗੇ ਬੇਸ਼ੱਕ ਕਾਤਲ ਉਸ ਦੀ ਜਾਨ ਕਿਉਂ ਨਾ ਲੈ ਲੈਣ।

    ਜਿਕਰਯੋਗ ਹੈ ਮਾਨਸਾ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਪੰਜਾਬ ਦੇ ਮਸ਼ਹੂਰ ਗਾਇਕ ਸਨ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਉਸ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ। ਦੱਸ਼ਣਯੋਗ ਹੈ ਕਿ ਬੀਤੇ ਦਿਨ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਮੂਸੇਵਾਲਾ ਕਤਲ ਕਾਂਡ ‘ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦਾ ਨਾਂ ਦੱਸਿਆ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here