ਕਰਨਾਟਕ ’ਚ ਭਾਜਪਾ ਨੇਤਾ ਕਤਲ ਕੇਸ ’ਚ ਦੋ ਗ੍ਰਿਫ਼ਤਾਰ, ਪੀਐਫ਼ਆਈ ਨਾਲ ਸਬੰਧ ਹੋਣ ਦਾ ਸ਼ੱਕ
ਬੇਲਾਰੇ (ਏਜੰਸੀ)। ਦੱਖਣੀ ਕੰਨੜ ਜਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੌਜਵਾਨ ਆਗੂ ਪ੍ਰਵੀਨ ਨੇਤਾਰੂ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਖਣੀ ਕੰਨੜ ਦੇ ਪੁਲਿਸ ਸੁਪਰਡੈਂਟ ਹਰਸੀਕੇਸ ਸੋਨਾਵਨੇ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮਾਂ ਦੇ ਨਾਂ ਮੁਹੰਮਦ ਸਫੀਕ ਅਤੇ ਜਾਕਿਰ ਹਨ। ਉਨ੍ਹਾਂ ਦੱਸਿਆ ਕਿ ਜਾਕਿਰ ਹਿਸਟਰੀ ਸੀਟਰ ਹੈ ਅਤੇ ਸਾਵਨੂਰ ਦਾ ਰਹਿਣ ਵਾਲਾ ਹੈ ਜਦਕਿ ਸਫੀਕ ਬੇਲਾਰੇ ਦਾ ਰਹਿਣ ਵਾਲਾ ਹੈ।
ਕੀ ਹੈ ਮਾਮਲਾ
ਸੋਨਾਵਣੇ ਨੇ ਕਿਹਾ ਕਿ ਦੋਵਾਂ ਦੇ ਪੀਪਲਜ ਫਰੰਟ ਆਫ ਇੰਡੀਆ (ਪੀਐਫਆਈ) ਨਾਲ ਸਬੰਧ ਹੋਣ ਦਾ ਸ਼ੱਕ ਹੈ। ਪੁਲਿਸ ਇਸ ਦੀ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਬੁੱਧਵਾਰ ਨੂੰ ਹੋਰਨਾਂ ਸਮੇਤ ਹਿਰਾਸਤ ’ਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪੁਲਿਸ ਨੇ ਦੋਵਾਂ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਦਾ ਦੋਸ਼ੀ ਪਾਇਆ ਹੈ। ਜਿਕਰਯੋਗ ਹੈ ਕਿ ਮੰਗਲਵਾਰ ਰਾਤ ਬੇਲਾਰੇ ’ਚ ਪ੍ਰਵੀਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਦੁਕਾਨ ਬੰਦ ਕਰਕੇ ਘਰ ਪਰਤ ਰਿਹਾ ਸੀ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਤੁਰੰਤ ਜਾਇਰ ਅਤੇ ਸਫੀਕ ਸਮੇਤ ਕੁਝ ਸੱਕੀਆਂ ਨੂੰ ਹਿਰਾਸਤ ਵਿਚ ਲੈ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ