ਆਪ ਸਰਕਾਰ ਦੀ ਰਡਾਰ ’ਤੇ ਸਾਬਕਾ ਕਾਂਗਰਸ ਮੰਤਰੀ, ਜਮੀਨ ਘਪਲੇ ’ਚ ਤ੍ਰਿਪਤ ਬਾਜਵਾ ਤੇ ਦੋ ਆਈਏਐਸ ਅਫ਼ਸਰਾਂ ’ਤੇ ਐਕਸ਼ਨ
ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਪੇਂਡੂ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਬਾਜਵਾ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ’ਚ ਆ ਗਏ ਹਨ। ਉਨ੍ਹਾਂ ਸਮੇਤ 2 ਆਈਏਐਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ’ਤੇ ਅੰਮ੍ਰਿਤਸਰ ’ਚ ਜ਼ਮੀਨ ਦੇ ਸੌਦੇ ’ਚ 28 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ। ਮੌਜੂਦਾ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਵਿੱਚ ਸਾਬਕਾ ਮੰਤਰੀਆਂ ਅਤੇ 2 ਆਈ.ਏ.ਐਸ ਦੇ ਨਾਂਅ ਆਉਣ ਕਾਰਨ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਇਸ ਲਈ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਹੈ।
ਅੰਮ੍ਰਿਤਸਰ ’ਚ ਜ਼ਮੀਨ ਵੇਚਣ ਦਾ ਘਪਲਾ
ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਵਿੱਚ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਨੂੰ ਵੇਚ ਦਿੱਤੀ ਸੀ। ਸਰਕਾਰ ਬਣਦਿਆਂ ਹੀ ਇਸ ਵਿਕਰੀ ਵਿੱਚ ਕਰੋੜਾਂ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਗਿਆ ਸੀ। ਉਸਨੇ 20 ਮਈ ਨੂੰ ਇਸਦੀ 3 ਮੈਂਬਰੀ ਜਾਂਚ ਟੀਮ ਬਣਾਈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ