248 ਕਿਲੋਗ੍ਰਾਮ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ
ਬਰਮਿੰਘਮ। ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਖਾਤਾ ਖੁੱਲ ਗਿਆ ਹੈ। ਵੇਟਲਿਫਟਰ ਸੰਕੇਤ ਮਹਾਦੇਵ ਨੇ ਸ਼ਨੀਵਾਰ ਨੂੰ ਪੁਰਸ਼ਾਂ ਦੇ 55 ਕਿਲੋਗ੍ਰਾਮ ਭਾਰ ਵਰਗ ‘ਚ ਦੇਸ਼ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। ਮਲੇਸ਼ੀਆ ਦੇ ਮੁਹੰਮਦ ਅਨੀਦ ਨੇ ਸੋਨ ਤਮਗਾ ਜਿੱਤਿਆ।
ਸੰਕੇਤ ਨੇ ਸਨੈਚ ਦੀ ਪਹਿਲੀ ਕੋਸ਼ਿਸ਼ ਵਿੱਚ 107 ਕਿਲੋ ਭਾਰ ਚੁੱਕਿਆ। ਉਸਨੇ ਦੂਜੀ ਕੋਸ਼ਿਸ਼ ਵਿੱਚ 111 ਕਿਲੋ ਅਤੇ ਤੀਜੀ ਕੋਸ਼ਿਸ਼ ਵਿੱਚ 113 ਕਿਲੋ ਭਾਰ ਚੁੱਕਿਆ। ਕਲੀਨ ਐਂਡ ਜਰਕ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ, ਸੰਕੇਤ ਨੇ 135 ਕਿਲੋ ਭਾਰ ਚੁੱਕਿਆ। ਪਰ, ਉਸਦੀ ਦੂਜੀ ਅਤੇ ਤੀਜੀ ਕੋਸ਼ਿਸ਼ ਅਸਫਲ ਰਹੀ। ਉਹ 248 ਕਿਲੋਗ੍ਰਾਮ ਨਾਲ ਦੂਜੇ ਸਥਾਨ ‘ਤੇ ਰਿਹਾ। ਮਲੇਸ਼ੀਆ ਦੇ ਵੇਟਲਿਫਟਰ ਨੇ ਕੁੱਲ 249 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਸੰਕੇਤ ਨੂੰ ਸਿਰਫ 1 ਕਿਲੋਗ੍ਰਾਮ ਦੇ ਫਰਕ ਨਾਲ ਪਛਾੜ ਦਿੱਤਾ।
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ