ਮੁੰਬਈ (ਏਜੰਸੀ)। ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਾ ਹੋਣ ਕਾਰਨ ਆਮ ਲੋਕ ਕੁਝ ਰਾਹਤ ਮਹਿਸੂਸ ਕਰ ਰਹੇ ਸਨ ਪਰ ਅੱਜ ਜੋ ਖਬਰ ਆ ਰਹੀ ਹੈ, ਉਸ ਨੂੰ ਸੁਣ ਕੇ ਆਮ ਲੋਕ ਹੈਰਾਨ ਰਹਿ ਜਾਣਗੇ। ਮੀਡੀਆ ਰਿਪੋਰਟਾਂ ਮੁਤਾਬਕ ਇੰਡੀਅਨ ਆਇਲ ਨੂੰ ਪੈਟਰੋਲ ਅਤੇ ਡੀਜ਼ਲ ਵੇਚਣ ‘ਤੇ 10 ਤੋਂ 14 ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਰਿਪੋਰਟ ਮੁਤਾਬਕ ਇਸ ਦੀ ਪੂਰਤੀ ਲਈ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ‘ਤੇ ਰੇਟ ਵਧਾ ਸਕਦੀਆਂ ਹਨ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ
ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਇਹ ਆਮ ਆਦਮੀ ਲਈ ਰਾਹਤ ਦੀ ਗੱਲ ਹੈ ਕਿਉਂਕਿ ਦੇਸ਼ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੇਸ਼ ਦੀ ਸਭ ਤੋਂ ਵੱਡੀ ਜਨਤਕ ਖੇਤਰ ਦੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਅੱਜ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 106.31 ਰੁਪਏ ਪ੍ਰਤੀ ਲੀਟਰ ਅਤੇ 94.27 ਰੁਪਏ ਪ੍ਰਤੀ ਲੀਟਰ ਹਨ। ਕੌਮਾਂਤਰੀ ਬਾਜ਼ਾਰ ‘ਚ ਲੰਡਨ ਬ੍ਰੈਂਟ ਕਰੂਡ ਅੱਜ 0.97 ਫੀਸਦੀ ਡਿੱਗ ਕੇ 102.96 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.32 ਫੀਸਦੀ ਡਿੱਗ ਕੇ 97.32 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਮਾਲ ਭਾੜੇ ਦੇ ਖਰਚਿਆਂ ਦੇ ਅਧਾਰ ‘ਤੇ ਰਾਜ ਤੋਂ ਰਾਜ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:-
ਮਹਾਂਨਗਰ………… ਪੈਟਰੋਲ………….ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ………….. 96.72…….. 89.62
ਮੁੰਬਈ ………….. 106.31…….. 94.27
ਕੋਲਕਾਤਾ …… 106.03………. 92.76
ਚੇਨਈ…………. 102.63……… 94.24
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ