ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਫਾਜ਼ਿਲਕਾ ਜ਼ਿਲ੍ਹੇ ਨੂੰ 5 ਲੱਖ ਰੁਪਏ ਜਾਰੀ

Bus Permits Cancelled

ਡਿਪਟੀ ਡਾਇਰੈਕਟਰ ਨੂੰ ਖੇਤਰਾਂ ਦੇ ਨਿਰੰਤਰ ਦੌਰੇ ਕਰਨ ਦੇ ਸਖ਼ਤ ਨਿਰਦੇਸ਼

  • ਮੰਤਰੀ ਵੱਲੋਂ ਪਸ਼ੂ ਪਾਲਕਾਂ ਨੂੰ ਸੰਜਮ ਵਰਤਣ ਦੀ ਅਪੀਲ

(ਰਜਨੀਸ਼ ਰਵੀ) ਫਾਜਿ਼ਲਕਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ `ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਫਾਜਿਲ਼ਕਾ ਜਿ਼ਲ੍ਹੇ ਨੂੰ 5 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬਿਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਹ ਬਿਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਿਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹੇ ਵਿੱਚ ਤਾਇਨਾਤ ਡਿਪਟੀ ਡਾਇਰੈਕਟਰ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ।

lumpy skin

ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ

ਉਨ੍ਹਾਂ ਕਿਹਾ ਕਿ ਖ਼ਾਸ ਤੌਰ `ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ`ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬਿਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ। ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬਿਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਿਤ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ’ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂ ਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here