ਚੰਡੀਗੜ੍ਹ ਵਿਖੇ ਕਾਂਗਰਸ ਦਾ ਪ੍ਰਦਰਸ਼ਨ, ਕਈ ਕਾਂਗਰਸੀ ਆਗੂ ਲਏ ਹਿਰਾਸਤ ’ਚ

congress

ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਗਵਰਨਰ ਹਾਊਸ ਵੱਲ ਮਾਰਚ ਕਰਨ ਜਾ ਰਹੇ ਕਾਂਗਰਸੀ ਵਰਕਰਾਂ ਨੂੰ ਬੈਰੀਕੇਡ ਲਾ ਕੇ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਗਈ ਪਰ ਜਦੋਂ ਕਾਂਗਰਸੀ ਵਰਕਰ ਨਾ ਹਟੇ ਤਾਂ ਪੁਲਿਸ ਨੂੰ ਪਾਣੀਆਂ ਦੀਆਂ ਵਾਛੜਾਂ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਸਾਰਿਆਂ ਨੂੰ ਬੱਸ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਵਿਧਾਇਕ ਪਰਗਟ ਸਿੰਘ ਸਮੇਤ ਕਈ ਵੱਡੇ ਕਾਂਗਰਸੀ ਆਗੂ ਸ਼ਾਮਲ ਹਨ।

chandigru

ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੈਕਟਰ 15 ਦੇ ਕਾਂਗਰਸ ਭਵਨ ਵਿੱਚ ਪਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਕੋਈ ਵੀ ਮੰਗ ਪੱਤਰ ਲੈਣ ਨਹੀਂ ਆਇਆ ਤਾਂ ਉਨ੍ਹਾਂ ਨੇ ਗਵਰਨਰ ਹਾਊਸ ਵੱਲ ਮਾਰਚ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ