ਮੁੱਖ ਮੰਤਰੀ ਮਾਨ ਦਾ ਦਿੱਲੀ ਦੌਰਾ, ਪ੍ਰਧਾਨ ਮੰਤਰੀ ਅੱਗੇ ਚੁੱਕਣਗੇ ਪੰਜਾਬ ਦੇ ਅਹਿਮ ਮੁੱਦੇ

Chief Minister

ਮੁੱਖ ਮੰਤਰੀ ਮਾਨ ਦਾ ਦਿੱਲੀ ਦੌਰਾ, ਪ੍ਰਧਾਨ ਮੰਤਰੀ ਅੱਗੇ ਚੁੱਕਣਗੇ ਪੰਜਾਬ ਦੇ ਅਹਿਮ ਮੁੱਦੇ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਦੇ ਦਿੱਲੀ ਦੌਰੇ ’ਤੇ ਹਨ। ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਕੀਤੇ ਜਾਣ ਦਾ ਮੁੱਦਾ ਚੁੱਕਣਗੇ।

ਇਸ ਤੋਂ ਇਲਾਵਾ ਜੀਐਸਟੀ ਮੁਆਵਜ਼ੇ ਦੀ ਰਕਮ ਦਾ ਮੁੱਦਾ ਵੀ ਮੁੱਖ ਮੰਤਰੀ ਵੱਲੋਂ ਉਠਾਇਆ ਜਾਵੇਗਾ। ਪੰਜਾਬ ਸਰਕਾਰ ਨੂੰ ਇਸ ਸਾਲ ਮੁਆਵਜ਼ੇ ਵਜੋਂ 16 ਹਜ਼ਾਰ ਕਰੋੜ ਰੁਪਏ ਮਿਲਣੇ ਸਨ, ਪਰ ਜੁਲਾਈ ਤੋਂ ਰੁਕ ਗਏ ਹਨ। ਪੰਜਾਬ ਨੂੰ ਸਿਰਫ਼ 4 ਹਜ਼ਾਰ ਕਰੋੜ ਰੁਪਏ ਮਿਲੇ ਹਨ, ਜਿਸ ਨਾਲ ਵਿੱਤੀ ਸੰਕਟ ਪੈਦਾ ਹੋ ਰਿਹਾ ਹੈ।

ਹੋਰ ਫਸਲਾਂ ’ਤੇ ਐਮਐਸਪੀ ਦਾ ਮੁੱਦਾ

ਨੀਤੀ ਆਯੋਗ ਦੀ ਮੀਟਿੰਗ ਦੇ ਏਜੰਡੇ ਵਿੱਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਵੀ ਸ਼ਾਮਲ ਹੈ। ਸੀਐਮ ਮਾਨ ਕੇਂਦਰ ਤੋਂ ਮੰਗ ਕਰਨਗੇ ਕਿ ਕਣਕ-ਝੋਨੇ ਤੋਂ ਇਲਾਵਾ ਮੂੰਗੀ, ਮੱਕੀ, ਮੂੰਗਫਲੀ ਆਦਿ ਫ਼ਸਲਾਂ ’ਤੇ ਵੀ ਐਮਐਸਪੀ ਦਿੱਤਾ ਜਾਵੇ। ਸੂਬਾ ਸਰਕਾਰ ਨੇ ਮੂੰਗੀ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਦਿੱਤਾ ਹੈ ਪਰ ਕੇਂਦਰ ਤੋਂ ਇਸ ਫੈਸਲੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ