ਬਰਨਾਵਾ (ਯੂਪੀ) ਅਤੇ ਸਲਾਬਤਪੁਰਾ (ਪੰਜਾਬ) ਸਮੇਤ ਵੱਖ-ਵੱਖ ਸੂਬਿਆਂ ਵਿੱਚ ਹੋਵੇਗੀ ਨਾਮ ਚਰਚਾ
- ਸਾਧ ਸੰਗਤ ਵਿੱਚ ਭਾਰੀ ਉਤਸ਼ਾਹ, ਸਾਰੀਆਂ ਤਿਆਰੀਆਂ ਮੁਕੰਮਲ
(ਸੁਰਿੰਦਰ ਪਾਲ/ਸੱਚ ਕਹੂੰ ਨਿਊਜ਼) ਸਲਾਬਤਪੁਰਾ/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ‘ਅਗਸਤ’ ਦੇ ਆਗਮਨ ਦੀ ਖੁਸ਼ੀ ’ਚ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ (ਸਰਸਾ), ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਉੱਤਰ ਪ੍ਰਦੇਸ਼), ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਰਾਜਗੜ੍ਹ, ਸਲਾਬਤਪੁਰਾ, ਜ਼ਿਲ੍ਹਾ ਬਠਿੰਡਾ (ਪੰਜਾਬ) ਅਤੇ ਰਾਜਸਥਾਨ ਸਮੇਤ ਵੱਖ-ਵੱਖ ਸੂਬਿਆਂ ਵਿੱਚ ਨਾਮ ਚਰਚਾਵਾਂ ਧੂਮ-ਧਾਮ ਨਾਲ ਕੀਤੀਆਂ ਜਾਂ ਰਹੀਆਂ ਹਨ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਹੋ ਰਹੀ ਭੰਡਾਰੇ ਰੂਪੀ ਨਾਮ ਚਰਚਾ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿੰਮੇਵਾਰ ਸੇਵਾਦਾਰ ਹਰਚਰਨ ਸਿੰਘ ਇੰਸਾਂ 45 ਮੈਂਬਰ ਪੰਜਾਬ ਨੇ ਦੱਸਿਆ ਕਿ ਵੱਖ-ਵੱਖ ਸੰਮਤੀਆਂ ਪਿਛਲੇ ਦੋ ਦਿਨਾਂ ਤੋਂ ਤਿਆਰੀਆਂ ਕਰ ਰਹੀਆਂ ਸਨ ਜੋ ਕਿ ਮੁਕੰਮਲ ਹੋ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਸਾਧ-ਸੰਗਤ ’ਚ ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਲਈ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਡਾਲ ਨੂੰ ਪੂਰੀ ਤਰ੍ਹਾਂ ਸਜਾਇਆ ਜਾ ਚੁੱਕਾ ਹੈ। ਇਸ ਦੇ ਨਾਲ ਸਪੀਕਰ ਸੰਮਤੀ , ਛਾਇਆਵਾਨ ਸੰਮਤੀ, ਲੰਗਰ ਸੰਮਤੀ ਅਤੇ ਟਰੈਫਿਕ ਸੰਮਤੀ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਆਪੋ-ਆਪਣੀ ਡਿਊਟੀ ’ਤੇ ਡਟੇ ਹੋਏ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15 ਅਗਸਤ 1967 ਨੂੰ ਪਵਿੱਤਰ ਅਸਥਾਨ ਸ੍ਰੀ ਗੁਰੂਸਰ ਮੋਡੀਆ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਵਿਖੇ ਅਵਤਾਰ ਧਾਰਿਆ ਸੀ। ਸਾਧ-ਸੰਗਤ ਇਸ ਪੂਰੇ ਪਵਿੱਤਰ ਮਹੀਨੇ ਨੂੰ ਧੂਮਧਾਮ ਨਾਲ ਮਾਨਵਤਾ ਭਲਾਈ ਦੇ 142 ਕਾਰਜ ਕਰਕੇ ਮਨਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ