ਵਿਦਿਆਰਥੀ ਆਪਣੀ ਮਿਹਨਤ ਅਤੇ ਲਗਨ ਨਾਲ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ : ਅਮਨ ਅਰੋੜਾ
- ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਲੌਂਗੋਵਾਲ, (ਹਰਪਾਲ)। ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਦਾ ਸੱਦਾ ਦਿੱਤਾ। ਸਕੂਲ ਦੇ ਵਿਹੜੇ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇਸ ਵਿਸ਼ੇਸ਼ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਮੱਲਾਂ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ 14 ਵਿਦਿਆਰਥੀਆਂ ਵੱਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਸਕੀਮ ਤਹਿਤ ਟੈਸਟ ਪਾਸ ਕੀਤਾ ਗਿਆ ਹੈ ਜਿਸ ਸਦਕਾ ਇਹ ਵਿਦਿਆਰਥੀ ਆਪਣੀ ਕਮਜ਼ੋਰ ਘਰੇਲੂ ਆਰਥਿਕਤਾ ਦੇ ਬਾਵਜੂਦ ਇਸ ਵਜ਼ੀਫ਼ੇ ਸਦਕਾ ਨਿਰਵਿਘਨ ਆਪਣੀ ਪੜ੍ਹਾਈ ਕਰ ਸਕਣਗੇ।ਸ੍ਰੀ ਅਰੋੜਾ ਨੇ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਏ 8 ਵਿਦਿਆਰਥੀਆਂ ਅਤੇ ਆਜ਼ਾਦੀ ਦੀ 75ਵੀਂ ਵਰੇਗੰਢ ਸਬੰਧੀ ਆਯੋਜਿਤ ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫੀ, ਸੁੰਦਰ ਲਿਖਾਈ ਅਤੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ