29 ਜੁਲਾਈ ਨੂੰ ਰੱਖਿਆ ਗਿਆ ਸੀ ਫੈਸਲਾ ਰਾਖਵਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। 29 ਜੁਲਾਈ ਨੂੰ ਮਜੀਠੀਆ ਦੀ ਜਮਾਨਤ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੇ ਲਈ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।
ਕੀ ਹੈ ਮਾਮਲਾ
ਜਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਵਿਚ ਅਤੇ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ