ਅਗਲੀਆਂ ਲੋਕ ਸਭਾ ਚੋਣਾਂ ਮੋਦੀ ਤੇ ਕੇਜਰੀਵਾਲ ਦਰਮਿਆਨ ਹੋਣਗੀਆਂ : ਆਪ

ਅਗਲੀਆਂ ਲੋਕ ਸਭਾ ਚੋਣਾਂ ਮੋਦੀ ਤੇ ਕੇਜਰੀਵਾਲ ਦਰਮਿਆਨ ਹੋਣਗੀਆਂ : ਆਪ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਮੁਕਾਬਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (ਮੋਦੀ ਬਨਾਮ ਕੇਜਰੀਵਾਲ) ਵਿਚਾਲੇ ਹੋਵੇਗਾ। ਇਸ ਲਈ ਭਾਜਪਾ ਕਿਸੇ ਵੀ ਕੀਮਤ ‘ਤੇ ਕੇਜਰੀਵਾਲ ਨੂੰ ਰੋਕਣਾ ਚਾਹੁੰਦੀ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਨੇ ਭਾਜਪਾ ਨੂੰ ਡਰਾ ਦਿੱਤਾ ਹੈ ਅਤੇ ਇਸੇ ਲਈ ਮੋਦੀ ਸਰਕਾਰ ‘ਆਪ’ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਦੁਰਵਰਤੋਂ ਕਰ ਰਹੀ ਹੈ। ਹੁਣ ਭਾਜਪਾ ਨੂੰ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀਆਂ ਲੋਕ ਸਭਾ ਚੋਣਾਂ ਸਿੱਧੇ ਮੋਦੀ ਬਨਾਮ ਕੇਜਰੀਵਾਲ ਹੋਣਗੀਆਂ।

ਇਸ ਲਈ ਉਹ ਕਿਸੇ ਵੀ ਕੀਮਤ ‘ਤੇ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ। ਸੀਬੀਆਈ ਦੇ ਛਾਪੇ ਲਈ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਪਾਰਟੀ ਮੋਦੀ ਅਤੇ ਸੀਬੀਆਈ ਤੋਂ ਡਰਦੀ ਨਹੀਂ ਹੈ। ਦੇਸ਼ ਭਰ ਦੇ ਲੋਕ ਕੇਜਰੀਵਾਲ ਨੂੰ ਮੋਦੀ ਦੇ ਬਦਲ ਵਜੋਂ ਦੇਖ ਰਹੇ ਹਨ ਅਤੇ ਭਾਜਪਾ ਅਤੇ ਮੋਦੀ ਕੇਜਰੀਵਾਲ ਦੇ ਵਧਦੇ ਸਿਆਸੀ ਕੱਦ ਤੋਂ ਡਰੇ ਹੋਏ ਹਨ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਹਾਲ ਹੀ ਵਿੱਚ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਉਣ ਲਈ ਮੇਕ ਇੰਡੀਆ ਨੰਬਰ 1 ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਕੇਜਰੀਵਾਲ ਮਾਡਲ ਨੂੰ ਵਿਸ਼ਵ ਭਰ ਵਿੱਚ ਮਾਨਤਾ ਮਿਲੀ। ਇਹੀ ਕਾਰਨ ਹੈ ਕਿ ਮੋਦੀ ਸਰਕਾਰ ‘ਆਪ’ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਤਬਾਹ ਕਰਨਾ ਚਾਹੁੰਦੀ ਹੈ ਪਰ ਸੀਬੀਆਈ ਅਤੇ ਈਡੀ ਦੇ ਛਾਪੇ ਕੇਜਰੀਵਾਲ ਦੇ ਭਾਰਤ ਨੂੰ ਦੁਨੀਆ ਵਿੱਚ ਨੰਬਰ ਇੱਕ ਬਣਾਉਣ ਦੇ ਮਿਸ਼ਨ ਨੂੰ ਨਹੀਂ ਰੋਕ ਸਕਦੇ। ਉਨ੍ਹਾਂ ਇਸ ਦੋਸ਼ ਤੋਂ ਇਨਕਾਰ ਕੀਤਾ ਕਿ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਨੇ ਇਸ ਨੂੰ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਭਾਜਪਾ ਦਾ ਸਿਆਸੀ ਪ੍ਰਚਾਰ ਕਰਾਰ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ