ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ’ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਦੇ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਵੱਲੋਂ ਗੁਰੂਹਰਸਹਾਏ ਦੀ ਫੇਰੀ ਦੌਰਾਨ ਸਥਾਨਕ ਚੰਦਨ ਪੈਲੇਸ ਵਿਖੇ ਗੁਰੂਹਰਸਹਾਏ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਕਈ ਮੁਸ਼ਕਿਲਾਂ ਨੂੰ ਮੌਕੇ ਤੇ ਹਲ ਕਰਵਾਇਆ। ਇਸ ਤੋਂ ਇਲਾਵਾ ਲੌਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਹੋਰ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਯਤਨ ਕੀਤਾ। ਇਸ ਲੋਕ ਮਿਲਣੀ ਸਮੇਂ ਤੇ ਪੰਚਾਇਤ ਵਿਭਾਗ, ਫ਼ੂਡ ਸਪਲਾਈ, ਮਾਲ ਵਿਭਾਗ, ਐੱਸਡੀਐਮ ਦਫਤਰ, ਬਾਲ ਵਿਕਾਸ ਵਿਭਾਗ, ਬਿਜਲੀ ਬੋਰਡ, ਖੇਤੀਬਾੜੀ ਅਤੇ ਬਲਾਕ ਪੱਧਰੀ ਕਈ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪੁਲਿਸ ਪ੍ਰਸ਼ਾਸਨ ਵਲੋਂ ਸਹਾਇਤਾ ਦੇ ਨਿਪਟਾਰੇ ਲਈ ਪ੍ਰਬੰਧ ਕੀਤਾ ਹੋਇਆ ਸੀ।
ਵੱਖ ਵੱਖ ਲੋਕਾਂ ਨੇ ਆਪਣੀਆਂ ਮੰਗਾਂ ’ਤੇ ਮਸਲਿਆਂ ਨੂੰ ਦੇ ਹਲ ਲਈ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੇ ਸਬੰਧਤ ਮੁਸ਼ਕਿਲਾਂ ਨੂੰ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤੇ ਮੋਕੇ ’ਤੇ ਹਲ ਕਰਨ ਦੇ ਨਿਰਦੇਸ਼ ਦਿੱਤੇ। ਕਈ ਮੁਸ਼ਕਿਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਗਿਆ। ਕਈ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਸਾਂਝੇ ਕੰਮਾਂ ਕਾਰਾਂ ਲਈ ਮੁੱਖ ਮੰਤਰੀ ਦੇ ਨਾਂਅ ਤੇ ਮੰਗ ਪੱਤਰ ਵੀ ਸੌਂਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ