ਹੈਦਰਾਬਾਦ ’ਚ BJP MLA ਰਾਜਾ ਸਿੰਘ ਗ੍ਰਿਫ਼ਤਾਰ, ਪੈਗੰਬਰ ਮੁਹੰਮਦ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਮਾਮਲਾ

ਵਿਰੋਧ ’ਚ ਲੱਗੇ ‘ਸਿਰ ਤਨ ਸੇ ਜੁਦਾ’ ਦੇ ਨਾਅਰੇ

ਹੈਦਰਾਬਾਦ। ਪੈਗੰਬਰ ਮੁਹੰਮਦ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ’ਚ ਭਾਜਪਾ ਨੇਤਾ ਟੀ ਰਾਜਾ ਸਿੰਘ ਨੂੰ ਹੈਦਰਾਬਾਦ ’ਚ ਗਿ੍ਰਫਤਾਰ ਕੀਤਾ ਗਿਆ ਹੈ। ਗੋਸ਼ਾਮਹਿਲ ਤੋਂ ਭਾਜਪਾ ਵਿਧਾਇਕ ਰਾਜਾ ਸਿੰਘ ਨੇ ਇੱਕ ਵੀਡੀਓ ਵਿੱਚ ਪੈਗੰਬਰ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਬਾਅਦ ’ਚ ਉਨ੍ਹਾਂ ਨੇ ਇਸ ਨੂੰ ਮਜ਼ਾਕ ਕਰਾਰ ਦਿੱਤਾ ਪਰ ਵੱਡੀ ਗਿਣਤੀ ’ਚ ਲੋਕ ਉਸ ਦੇ ਵਿਰੋਧ ’ਚ ਸੜਕਾਂ ’ਤੇ ਉਤਰ ਆਏ। ਲੋਕਾਂ ਨੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜੋ ਮੰਗਲਵਾਰ ਸਵੇਰ ਤੱਕ ਜਾਰੀ ਰਿਹਾ। ਇਸ ਦੌਰਾਨ ਭੀੜ ਨੇ ‘ਸੁਸਤਾਖੇ ਨਬੀ ਦੀ ਇੱਕ ਸਜ਼ਾ, ਸਿਰ ਤਨ ਸੇ ਜੁਦਾ’ ਦੇ ਨਾਅਰੇ ਲਾਉਂਦਿਆਂ ਟੀ ਰਾਜਾ ਦੀ ਗਿ੍ਰਫ਼ਤਾਰੀ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਟੀ ਰਾਜਾ ਦੇ ਬਿਆਨ ਦੀ ਤੁਲਨਾ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਨਾਲ ਕੀਤੀ ਗਈ ਹੈ।

ਕਈ ਧਾਰਾਵਾਂ ਤਹਿਤ ਮਾਮਲਾ ਦਰਜ

ਇਸ ਤੋਂ ਬਾਅਦ ਉਸ ਵਿਰੁੱਧ ਦਬੀਰਪੁਰਾ ਥਾਣੇ ਵਿੱਚ ਆਈਪੀਸੀ ਦੀਆਂ 295 (ਏ), 153 (ਏ) ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਹੈਦਰਾਬਾਦ ਦੇ ਪੁਲਿਸ ਕਮਿਸ਼ਨਰ ਦਫ਼ਤਰ, ਪੁਲਿਸ ਡਾਇਰੈਕਟਰ ਜਨਰਲ ਦੇ ਦਫ਼ਤਰ ਅਤੇ ਪੁਰਾਣੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ