ਮੁੱਖ ਮੰਤਰੀ ਭਗਵੰਤ ਮਾਨ ਨੇ 4358 ਨਵੇਂ ਕਾਂਸਟੇਬਬਲਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਭ ਤੋਂ ਪਹਿਲਾ ਉਨ੍ਹਾਂ ਦਾ ਹਰ ਪੈੱਨ ਬੇਰਜ਼ੁਗਾਰੀ ਖਤਮ ਕਰਨ ਲਈ ਚੱਲੇਗਾ। ਜਿਸ ਵੱਲ ਕਦਮ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵ-ਨਿਯੁਕਤ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਪੰਜਾਬ ਪੁਲਿਸ ਦੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਸਭ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲੇ ਵਾਅਦੇ ਉੱਤੇ ਪੂਰੀ ਤਰ੍ਹਾਂ ਵਚਨਬੱਧ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ