ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ

African Swine Fever

ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਹੋਈ ਪੁਸ਼ਟੀ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ (African Swine Fever) ਨਾਲ ਪ੍ਰਭਾਵਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ, ਗੰਗਰੋਲਾ, ਬਾਬੂ ਸਿੰਘ ਕਾਲੋਨੀ ਅਬਲੋਵਾਲ ਅਤੇ ਬਾਬਾ ਜੀਵਨ ਸਿੰਘ ਬਸਤੀ ਪਾਸੀ ਰੋਡ ਪਟਿਆਲਾ ਬਿਮਾਰੀ ਦੇ ਕੇਂਦਰ ਵਜੋਂ ਨੋਟੀਫ਼ਾਈ ਕੀਤੇ ਗਏ ਹਨ। (African Swine Fever)

ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) -ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਇਨ੍ਹਾਂ ਥਾਵਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਹੈ ਜਿਸ ਪਿੱਛੋਂ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਬਿਮਾਰੀ ਦੇ ਇਨ੍ਹਾਂ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ ‘ਸੰਕ੍ਰਮਿਤ ਜੋਨ’ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਖੇਤਰ ਨੂੰ ‘ਨਿਗਰਾਨੀ ਜੋਨ’ ਐਲਾਨ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਅਫਰੀਕਨ ਸਵਾਈਨ ਫੀਵਰ ਦੇ ਕੰਟਰੋਲ ਅਤੇ ਖਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)’ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ) ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

African Swine Fever

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ। ਇਸ ਲਈ ਘਬਾਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ। ਸੂਰ ਪਾਲਕਾਂ ਨੂੰ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ’ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ’ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਸੂਰ ਵਪਾਰੀਆਂ ਤੇ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ ’ਤੇ ਆਉਣ ਤੋਂ ਸਖਤੀ ਨਾਲ ਰੋਕਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here