ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home Breaking News PWD ’ਚ 5 ਕਰੋੜ...

    PWD ’ਚ 5 ਕਰੋੜ ਤੋਂ ਜਿਆਦਾ ਟੈਂਡਰ ਦੀ ਵਿਜੀਲੈਂਸ ਜਾਂਚ ਸ਼ੁਰੂ

    Vigilance Bureau

    ਵਿਜੇਇੰਦਰ ਦੇ ਕਰੀਬੀਆਂ ਨੂੰ ਪੁੱਛਗਿੱਛ ਲਈ ਸੱਦਿਆ

    ਚੰਡੀਗੜ੍ਹ। ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ’ਤੇ ਆ ਗਏ ਹਨ। ਸਿੰਗਲਾ ਨੂੰ ਲੋਕ ਨਿਰਮਾਣ ਮੰਤਰੀ ਵਜੋਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ਵਿੱਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ਵਿੱਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

    ਵਿਜੀਲੈਂਸ ਨੂੰ ਮਿਲੀ ਸੀ ਸ਼ਿਕਾਇਤ

    ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤੱਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿੱਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ। ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here