Oxford Public School Cheema ਵਿਖੇ ਮਨਾਇਆ ਅਧਿਆਪਕ ਦਿਵਸ
ਚੀਮਾ ਮੰਡੀ (ਹਰਪਾਲ)। ਸੁਨਾਮ ਰੋਡ ਤੇ ਸਥਿਤ ਇਲਾਕੇ ਦੀ ਆਈਸੀਐਸਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾ (Oxford Public School Cheema) ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਭਾਸ਼ਣ ਪ੍ਰਤੀਯੋਗਤਾ ਵਿਚ ਹਿੱਸਾ ਲਿਆ ਗਿਆ।
- ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
- ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਹੱਥੀਂ ਬਣੇ ਕਾਰਡ ਭੇਟ ਕੀਤੇ ਗਏ।
- ਇਸ ਮੌਕੇ ਸਕੂਲ ਵੱਲੋਂ ਸਮੂਹ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਇੰਤਜ਼ਾਮ ਵੀ ਕੀਤਾ ਗਿਆ।
ਇਸ ਉਪਰੰਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਗੁਰਧਿਆਨ ਸਿੰਘ ਚਹਿਲ ਅਤੇ ਪਿ੍ਰੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਵੱਲੋਂ ਅਧਿਆਪਕਾਂ ਨਾਲ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।
ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ (ਸਹੁੰ ਚੁੱਕ) ਸਮਾਗਮ ਕਰਵਾਇਆ
- ਇਸ ਮੌਕੇ ਉਨ੍ਹਾਂ ਕਿਹਾ ਕਿ ਇਨਸਾਨ ਦੀ ਜ਼ਿੰਦਗੀ ਵਿਚ ਅਧਿਆਪਕ ਦਾ ਬਹੁਤ ਅਹਿਮ ਰੋਲ ਹੁੰਦਾ ਹੈ
- ਕਿਉਂਕਿ ਇਕ ਅਧਿਆਪਕ ਹੀ ਬੱਚੇ ਦੇ ਭਵਿੱਖ ਦਾ ਨਿਰਮਾਣ ਕਰਦਾ ਹੈ।
- ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਜ਼ਿੰਮੇ ਚੰਗਾ ਸਮਾਜ ਸਿਰਜਣ ਦੀ ਜ਼ਿੰਮੇਵਾਰੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ ਪੇਸ਼ੇ ਨਾਲ ਜੁੜੇ ਸਾਰੇ ਲੋਕਾਂ ਨੂੰ ਅੱਜ ਦੇ ਦਿਨ ਅਸੀਂ ਸਲਾਮ ਕਰਦੇ ਹਾਂ ਅਤੇ ਆਸ ਕਰਦੇ ਹਾਂ ਇਹ ਦੇਸ਼ ਦੇ ਭਵਿੱਖ ਦੀ ਉਸਾਰੀ ਲਈ ਅਧਿਆਪਕ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸਰਦਾਰ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸਰਦਾਰ ਗੁਰਧਿਆਨ ਸਿੰਘ ਚਹਿਲ, ਅਤੇ ਸਮੂਹ ਮੈਨੇਜ਼ਮੈਂਟ ਮੈਂਬਰਾਂ ਵੱਲੋਂ ਸਮੂਹ ਅਧਿਆਪਕਾਂ ਨੂੰ ਉਪਹਾਰ ਦਿੱਤੇ ਗਏ ਅਤੇ ਵਧੀਆ ਕਾਰਗੁਜ਼ਾਰੀ ਕਰ ਰਹੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ