ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਮੈਂਬਰ (Road Accident)
- ਮ੍ਰਿਤਕ ਕਾਰ ਚਾਲਕ ਦੀ ਪਤਨੀ ਗੰਭੀਰ ਰੂਪ ’ਚ ਜਖ਼ਮੀ
(ਰਘਬੀਰ ਸਿੰਘ) ਲੁਧਿਆਣਾ। ਤੇਜ਼ ਰਫਤਾਰ ਨੇ ਇੱਕ ਵਾਰ ਫਿਰ ਪੰਜ ਜੀਆਂ ਦੀ ਜਾਨ ਲੈ ਲਈ। (Road Accident) ਸਥਾਨਕ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਤਕਰੀਬਨ 2.30 ਵਜੇ ਇੱਕ ਤੇਜ ਰਫਤਾਰ ਕਾਰ ਦੇ ਖੰਭੇ ਨਾਲ ਟਕਰਾ ਗਈ। ਜਿਸ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਚੌਂਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਦਸੇ ਮੌਕੇ ਕਾਰ ਦੀ ਰਫਤਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਉੱਪਰ ਸੀ ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਦਸਾ ਗ੍ਰਸ਼ਤ ਹੋ ਗਈ।
ਇਹ ਦਰਦਨਾਕ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮਿ੍ਰਤਕਾਂ ਦੀ ਪਛਾਣ ਕਾਰ ਚਾਲਕ ਰਾਜੇਸ਼ ਕੁਮਾਰ ਵਾਸੀ ਪੁਰਾਣੀ ਮਾਧੋਪੁਰੀ, ਉਸ ਦੀ 5 ਸਾਲਾ ਬੇਟੀ ਜੈਸਮੀਨ ਅਤੇ ਉਸ ਦੀ ਭਰਜਾਈ ਸੰਜਨਾ ਵਾਸੀ ਪ੍ਰਤਾਪ ਨਗਰ ਅਤੇ ਉਸ ਦੀਆਂ ਦੋ ਬੇਟੀਆਂ 5 ਸਾਲਾ ਮਾਹੀ ਅਤੇ 3 ਸਾਲ ਦੀ ਖੁਸ਼ੀ ਵਜੋਂ ਹੋਈ ਹੈ। ਰਾਜੇਸ਼ ਕੁਮਾਰ ਦੀ ਪਤਨੀ ਗੰਭੀਰ ਰੂਪ ’ਚ ਜਖਮੀ ਹੋ ਗਈ ਜਿਸ ਨੂੰ ਸੀਐਮਸੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
ਸੂਚਨਾ ਮਿਲਣ ’ਤੇ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸੁਰੂ ਕਰ ਦਿੱਤੀ । ਪੁਲਿਸ ਨੇ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਪ੍ਰੰਤੂ ਪੰਜ ਜਣਿਆਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਰਾਜੇਸ ਦੀ ਪਤਨੀ ਪਿ੍ਰਆ ਦੀ ਹਾਲਤ ਨਾਜੁਕ ਦੇਖਦਿਆਂ ਉਸ ਨੂੰ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਾਰਾ ਪਰਿਵਾਰ ਚੰਡੀਗੜ੍ਹ ਤੋਂ ਪਰਿਵਾਰਕ ਸਮਾਗਮ ’ਚ ਸ਼ਾਮਲ ਪਰਤ ਰਿਹਾ
ਮ੍ਰਿਤਕਾਂ ਦੇ ਰਿਸ਼ਤੇਦਾਰ ਰਾਜਨ ਨੇ ਦੱਸਿਆ ਕਿ ਸਾਰਾ ਪਰਿਵਾਰ ਚੰਡੀਗੜ੍ਹ ਤੋਂ ਪਰਿਵਾਰਕ ਸਮਾਗਮ ’ਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਜਿੱਥੇ ਦੇਰ ਰਾਤ ਕਰੀਬ 2:45 ਵਜੇ ਚੰਡੀਗੜ੍ਹ ਰੋਡ ‘ਤੇ ਫੋਰਟਿਸ ਹਸਪਤਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਜਿਸ ਦੌਰਾਨ ਕਾਰ ਬੁਰੀ ਤਰ੍ਹਾਂ ਨਾਲ ਪਲਟ ਗਈ। ਕਾਰ ‘ਚ ਮੌਜੂਦ ਲੋਕਾਂ ‘ਚੋਂ ਡਰਾਈਵਰ, ਔਰਤ ਅਤੇ 3 ਬੱਚੀਆਂ ਦੀ ਮੌਤ ਹੋ ਗਈ। ਥਾਣਾ ਫੋਕਲ ਪੁਆਇੰਟ ਅਧੀਨ ਪੈਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਜਾਂਚ ਕਰਨ ’ਤੇ ਸਾਹਮਣੇ ਆਇਆ ਕਿ ਕਾਰ ਦੀ ਸਪੀਡ 100 ਕਿਲੋਮੀਟਰ ਤੋਂ ਉੱਪਰ ਸੀ। ਮ੍ਰਿਤਕਾਂ ਦੀਆਂ ਲਾਸਾਂ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ