ਬਲਾਕ ਬਰਨਾਲਾ/ਧਨੌਲਾ ਦਾ 53ਵਾਂ ਸਰੀਰਦਾਨ ਹੋਇਆ (Body Donation)
ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਾਧ-ਸੰਗਤ ਵੱਲੋਂ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
(ਜਸਵੀਰ ਸਿੰਘ ਗਹਿਲ) ਬਰਨਾਲਾ। ਬਲਾਕ ਬਰਨਾਲਾ/ਧਨੌਲਾ ਦੇ ਪਿੰਡ ਸੰਘੇੜਾ ਵਿਖੇ ਡੇਰਾ ਸ਼ਰਧਾਲੂ ਪਰਿਵਾਰ ਵੱਲੋਂ ਆਪਣੇ ਬਜ਼ੁਰਗ ਦੀ ਮ੍ਰਿਤਕ ਦੇਹ ਨੂੰ ਪੂਜਨੀਕ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ’ਤੇ ਚੱਲਦਿਆਂ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ (Body Donation) ਕੀਤਾ ਗਿਆ। ਮਿ੍ਰਤਕ ਦੇਹ ਨੂੰ ਪੂਰੇ ਸਤਿਕਾਰ ਨਾਲ ਮੈਡੀਕਲ ਕਾਲਜ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਾਧ-ਸੰਗਤ ਵੱਲੋਂ ਨਮ ਅੱਖਾਂ ਨਾਲ ਰਵਾਨਾ ਕੀਤਾ ਗਿਆ।
ਇਸ ਸਬੰਧੀ ਬਲਾਕ ਭੰਗੀਦਾਸ ਹਰਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਮਾ. ਹਰਬੰਸ ਸਿੰਘ ਇੰਸਾਂ ਤੇ ਗੁਰਜੰਟ ਸਿੰਘ ਵੱਲੋਂ ਆਪਣੇ ਪਿਤਾ ਜੋਰਾ ਸਿੰਘ (93) ਦਾ ਮਿ੍ਰਤਕ ਸਰੀਰ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਅਨੁਸਾਰ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ (Body Donation) ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੋਰਾ ਸਿੰਘ ਦੀ ਮਿ੍ਰਤਕ ਦੇਹ ਨੂੰ ਉਨ੍ਹਾਂ ਦੀਆਂ ਧੀਆਂ ਬੇਅੰਤ ਕੌਰ, ਪਰਮਜੀਤ ਕੌਰ ਤੇ ਗੁਰਮੇਲ ਕੌਰ ਆਦਿ ਵੱਲੋਂ ਡੇਰਾ ਸੱਚਾ ਸੌਦਾ ਦੀ ਧੀਆਂ-ਪੁੱਤਰ ਇੱਕ ਸਮਾਨ ਮੁਹਿੰਮ ਤਹਿਤ ਮੋਢਾ ਦਿੱਤਾ ਗਿਆ। ਇਸ ਤੋਂ ਬਾਅਦ ਜੋਰਾ ਸਿੰਘ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜੀ ਵੈਨ ਰਾਹੀਂ ਮੈਡੀਕਲ ਖੋਜ ਕਾਰਜਾਂ ਵਾਸਤੇ ‘ਜੋਰਾ ਸਿੰਘ ਅਮਰ ਰਹੇ’, ਸੱਚੇ ਸੌਦੇ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਅਕਾਸ਼ ਗੁੰਜਾਊ ਨਾਅਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਦੇ ਵੈਲਫੇਅਰ ਵਰਕ
ਇਸ ਮੌਕੇ ਅੰਗਰੇਜ ਕੌਰ ਇੰਸਾਂ, ਹਰਜਿੰਦਰ ਸਿੰਘ, ਹਰਵਿੰਦਰ ਕੌਰ ਤੇ ਹਰਮਨਜੀਤ ਕੌਰ ਤੋਂ ਇਲਾਵਾ, ਭੰਗੀਦਾਸ ਭੋਲਾ ਸਿੰਘ ਇੰਸਾਂ, ਕੁਲਦੀਪ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਯਾਦਵਿੰਦਰ ਸਿੰਘ ਇੰਸਾਂ, ਸੁਦਾਗਰ ਸਿੰਘ ਇੰਸਾਂ, ਗੁਰਦੀਪ ਸਿੰਘ ਇੰਸਾਂ ਧਨੌਲਾ, ਰਿਸ਼ਤੇਦਾਰ, ਸਨੇਹੀ, ਬਲਾਕ ਕਮੇਟੀ ਦੇ ਜਿੰਮੇਵਾਰ ਤੇ ਸਾਧ-ਸੰਗਤ ਹਾਜ਼ਰ ਸੀ।
53ਵੇਂ ਸਰੀਰਦਾਨੀ ਹੋਣ ਦਾ ਖੱਟਿਆ ਮਾਣ
ਜ਼ਿਕਰਯੋਗ ਹੈ ਕਿ ਜੋਰਾ ਸਿੰਘ ਨੂੰ ਬਲਾਕ ਬਰਨਾਲਾ/ਧਨੌਲਾ ਦੇ 53ਵੇਂ ਅਤੇ ਪਿੰਡ ਦੇ ਪਹਿਲੇ ਸਰੀਰਦਾਨ ਹੋਣ ਦਾ ਮਾਣ ਹਾਸਲ ਹੋਇਆ ਹੈ, ਜਿਸ ਕਰਕੇ ਜੋਰਾ ਸਿੰਘ ਦਾ ਨਾਂਅ ਰਹਿੰਦੀ ਦੁਨੀਆਂ ਤੱਕ ਸਮਾਜ ਸੇਵੀ ਸ਼ਖਸੀਅਤਾਂ ਦੀ ਕਤਾਰ ’ਚ ਅਮਰ ਰਹੇਗਾ। ਜੋਰਾ ਸਿੰਘ ਦੀ ਮਿ੍ਰਤਕ ਦੇਹ ਨੂੰ ਦੇਸ਼ ਭਗਤ ਆਯੁਰਵੈਦਿਕ ਕਾਲਜ ਗੋਬਿੰਦਗੜ੍ਹ ਰੋਡ ਅਮਲੋਹ ਨੂੰ ਦਾਨ ਕੀਤਾ ਗਿਆ ਹੈ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਜੋਰਾ ਸਿੰਘ ਦੀ ਮਿ੍ਰਤਕ ਦੇਹ ’ਤੇ ਅਗਾਊਂ ਖੋਜਾਂ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ