ਭੈਣ ਹਨੀਪ੍ਰੀਤ ਇੰਸਾਂ ਨੇ ‘ਡਾਇਮੰਡ ਲੀਗ ਫਾਈਨਲ’ ਜਿੱਤਣ ’ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

Honeypreet-Insan

ਨੀਰਜ ਚੋਪੜਾ ਡਾਇੰਮੰਡ ਲੀਗ ਫਾਈਨਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ, ਰਚਿਆ ਨਵਾਂ ਇਤਿਹਾਸ

ਚੰਡੀਗੜ੍ਹ (ਐੱਮਕੇ ਸ਼ਾਇਨਾ)। ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। 24 ਸਾਲਾ ਨੀਰਜ ਚੋਪੜਾ ਡਾਇਮੰਡ ਲੀਗ ਫਾਈਨਲ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਜ਼ਿਊਰਿਖ (ਸਵਿਟਜ਼ਰਲੈਂਡ) ਵਿੱਚ ਹੋਏ ਫਾਈਨਲ ਵਿੱਚ ਨੀਰਜ ਚੋਪੜਾ ਨੇ 88.44 ਮੀਟਰ ਦੀ ਸਰਵੋਤਮ ਥਰੋਅ ਨਾਲ ਖਿਤਾਬ ਜਿੱਤਿਆ। ਨੀਰਜ ਨੇ ਚੈੱਕ ਗਣਰਾਜ ਦੇ ਜੈਕਬ ਵੈਡਲੇਚ ਅਤੇ ਜਰਮਨੀ ਦੇ ਜੂਲੀਅਨ ਵੇਬਰ ਨੂੰ ਹਰਾਇਆ।

88.44 ਮੀਟਰ ਜੈਵਲਿਨ ਥਰੋਅ ਦਾ ਖਿਤਾਬ ਜਿੱਤਿਆ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਨੀਰਜ ਚੋਪੜਾ ਨੇ 88.44 ਮੀਟਰ ਦੇ ਸਰਵੋਤਮ ਥ੍ਰੋਅ ਨਾਲ ਡਾਇਮੰਡ ਲੀਗ ਫਾਈਨਲ ਜਿੱਤਿਆ। ਨੀਰਜ ਇਹ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਹਨ। ਨੀਰਜ ਨੇ ਇਸ ਤੋਂ ਪਹਿਲਾਂ 2017 ਅਤੇ 2018 ਵਿਚ ਵੀ ਫਾਈਨਲ ਲਈ ਕੁਆਲੀਫਾਈ ਕੀਤਾ ਸੀ, ਜਿੱਥੇ ਉਹ ਸੱਤਵੇਂ ਅਤੇ ਚੌਥੇ ਸਥਾਨ ’ਤੇ ਰਿਹਾ ਸੀ ਪਰ ਇਸ ਵਾਰ ਨੀਰਜ ਨੇ ਡਾਇਮੰਡ ਟਰਾਫੀ ਜਿੱਤ ਕੇ ਇੱਕ ਹੋਰ ਕਾਮਯਾਬੀ ਹਾਸਲ ਕੀਤੀ।

ਜਿਊਰਿਖ ਵਿੱਚ ਹੋਏ ਡਾਇਮੰਡ ਲੀਗ ਦੇ ਫਾਈਨਲ ਵਿੱਚ ਨੀਰਜ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਉਸ ਦਾ ਪਹਿਲਾ ਥਰੋਅ ਫਾਊਲ ਸੀ। ਫਿਰ ਦੂਜੀ ਕੋਸ਼ਿਸ਼ ’ਤੇ ਉਸ ਨੇ 88.44 ਮੀਟਰ ਦੂਰ ਜੈਵਲਿਨ ਸੁੱਟ ਕੇ ਵਿਰੋਧੀਆਂ ’ਤੇ ਲੀਡ ਲੈ ਲਈ। ਨੀਰਜ ਨੇ ਤੀਜੀ ਕੋਸ਼ਿਸ਼ ਵਿੱਚ 88.00 ਮੀਟਰ, ਚੌਥੀ ਕੋਸ਼ਿਸ਼ ਵਿੱਚ 86.11 ਮੀਟਰ, ਪੰਜਵੀਂ ਕੋਸ਼ਿਸ਼ ਵਿੱਚ 87.00 ਮੀਟਰ ਅਤੇ ਛੇਵੀਂ ਕੋਸ਼ਿਸ਼ ਵਿੱਚ 83.60 ਮੀਟਰ ਥਰੋਅ ਕੀਤਾ।

ਭੈਣ ਹਨੀਪ੍ਰੀਤ ਇੰਸਾਂ ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਨੀਰਜ ਚੋਪੜਾ ਨੂੰ ਇਹ ਇਤਿਹਾਸ ਬਣਾਉਣ ਅਤੇ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ‘‘ਕਿਆ ਸ਼ਾਨਦਾਰ ਪ੍ਰਾਪਤੀ! @Neeraj_chopra1 ਦੁਆਰਾ ਕਿੰਨਾ ਸ਼ਾਨਦਾਰ ਅਤੇ ਨਿਰੰਤਰ ਪ੍ਰਦਰਸ਼ਨ ਹੈ। ’’

ਹੁਣ ਵਧਾਈਆਂ ਦਾ ਸਿਲਸਿਲਾ ਜਾਰੀ

ਜ਼ਬਰਦਸਤ ਜਿੱਤ ਤੋਂ ਬਾਅਦ ਦੇਸ਼ ਵਾਸੀ ਨੀਰਜ ਚੋਪੜਾ ਨੂੰ ਟਵਿਟਰ ’ਤੇ #DiamondLeague ਹੈਸ਼ਟੈਗ ਦੀ ਵਰਤੋਂ ਕਰਕੇ ਵਧਾਈ ਦੇ ਰਹੇ ਹਨ ਅਤੇ ਇਹ ਹੈਸ਼ਟੈਗ ਲਗਾਤਾਰ ਟ੍ਰੈਂਡ ਕਰ ਰਿਹਾ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਵਧਾਈ ਦਿੱਤੀ

ਨੀਰਜ ਦੀ ਜਿੱਤ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਵੀ ਅੰਦਾਜ਼ ’ਚ ਟਵੀਟ ਕੀਤਾ ਅਤੇ ਲਿਖਿਆ, ‘‘ਮਹਾਰਾ ਛੋਰਾ ਹੀਰਾ ਸੈਂ! ਦੇਸ਼ ਦੇ ਰਿਕਾਰਡ ਵੀਰ ਬੇਟੇ @Neeraj_chopra1 ਨੇ ਇਕ ਵਾਰ ਫਿਰ ਨਵਾਂ ਰਿਕਾਰਡ ਬਣਾ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਵਿਟਜ਼ਰਲੈਂਡ ਵਿੱਚ ਡਾਇਮੰਡ ਲੀਗ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣਨ ’ਤੇ ਉਸ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ! ਤੁਹਾਡੀ ਜਿੱਤ ਦੀ ਯਾਤਰਾ ਜਾਰੀ ਰਹੇ, ਮੁਬਾਰਕਾਂ!’’

ਤੁਹਾਨੂੰ ਦੱਸ ਦੇਈਏ ਕਿ ਨੀਰਜ ਚੋਪੜਾ ਲਗਾਤਾਰ ਦੇਸ਼ ਦਾ ਨਾਂਅ ਰੋਸ਼ਨ ਕਰ ਰਹੇ ਹਨ ਅਤੇ ਉਹ ਨੌਜਵਾਨਾਂ ਲਈ ਰੋਲ ਮਾਡਲ ਬਣ ਚੁੱਕੇ ਹਨ। ਦੇਸ਼ ਦੇ ਬਾਕੀ ਨੌਜਵਾਨਾਂ ਨੂੰ ਵੀ ਨਸ਼ਿਆਂ ਅਤੇ ਬੁਰਾਈਆਂ ਨੂੰ ਛੱਡ ਕੇ ਖੇਡਾਂ ਵਿੱਚ ਹੱਥ ਅਜ਼ਮਾਉਣਾ ਚਾਹੀਦਾ ਹੈ ਅਤੇ ਦੇਸ਼ ਲਈ ਕੁਝ ਚੰਗਾ ਕਰਨਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ