ਸਿੱਧੂ ਦੀ ਰੇਕੀ ਕਰਨ ਦਾ ਦੋਸ਼, ਲਾਰੈਂਸ ਨਾਲ ਜ਼ੇਲ ’ਚ ਰਹਿ ਚੁੱਕਿਆ ਬਿੱਟੂ
ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਗਿ੍ਰਫ਼ਤਾਰੀ ਹੋਈ ਹੈ। ਪੁਲਿਸ ਨੇ ਮੂਸੇਵਾਲਾ ਤੋਂ ਰੇਕੀ ਕਰ ਰਹੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਫੜ ਲਿਆ ਹੈ। ਬਿੱਟੂ ਨੂੰ ਹਰਿਆਣਾ ਦੇ ਡੱਬਵਾਲੀ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਉਸ ’ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਵੀ ਦੋਸ਼ ਹੈ। ਬਿੱਟੂ ਲਾਰੈਂਸ ਨਾਲ ਜੇਲ੍ਹ ਵਿੱਚ ਰਿਹਾ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਸੂਤਰਾਂ ਮੁਤਾਬਕ ਬਿੱਟੂ ਸਿੰਘ ਮੂਸੇਵਾਲਾ ਦੀ ਕਾਰ ’ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ’ਚੋਂ ਇਕ ਪਿ੍ਰਆਵਰਤ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ ਉਹ ਲਾਰੈਂਸ ਨਾਲ ਜੇਲ੍ਹ ਵਿੱਚ ਵੀ ਰਿਹਾ।
ਸਿੱਧੂ ਮੂਸੇਵਾਲਾ ਹੱਤਿਆਕਾਂਡ ’ਚ NIA ਦਾ 50 ਤੋਂ ਜਿਆਦਾ ਜਗ੍ਹਾ ’ਤੇ ਛਾਪੇ
ਦੋਵੇਂ ਭਰਾ ਸੰਦੀਪ ਅਤੇ ਬਿੱਟੂ ਕਾਫੀ ਸਮੇਂ ਤੋਂ ਰੇਕੀ ਕਰ ਰਹੇ ਸਨ। ਬਿੱਟੂ ਨੂੰ ਪੁਲਿਸ ਮਾਨਸਾ ਲੈ ਕੇ ਆਈ ਹੈ। ਉਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ। ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹੋਰ ਕਿਸ ਦੇ ਸੰਪਰਕ ਵਿਚ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਧੀ ਦਰਜਨ ਦੇ ਕਰੀਬ ਹੋਰ ਗਿ੍ਰਫ਼ਤਾਰੀਆਂ ਹੋ ਸਕਦੀਆਂ ਹਨ। ਸ਼ਨੀਵਾਰ ਨੂੰ ਪੁਲਿਸ ਨੇ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਫੜਿਆ ਸੀ। ਉਹ ਦੁਬਈ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ