ਬੰਬੀਹਾ ਗੈਂਗ ਦਾ ਗੋਲਡੀ ਬਰਾੜ ਨੂੰ ਪੰਜਾਬ ਆਉਣ ਦੀ ਚੁਣੌਤੀ
ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਬੰਬੀਹਾ ਗੈਂਗ ਨੇ ਫੇਸਬੁੱਕ ’ਤੇ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਗੋਲਡੀ ਬਰਾੜ ਨੂੰ ਵਿਦੇਸ਼ ਬੈਠ ਕੇ ਗੱਲ ਨਾ ਕਰਨ ਦੀ ਚੁਣੌਤੀ ਦਿੱਤੀ ਹੈ। ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਓ। ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ। ਮੂਸੇਵਾਲਾ ਨਾਲ ਕੋਈ ਸਬੰਧ ਨਹੀਂ ਸੀ, ਪਰ ਗੋਲਡੀ ਬਰਾੜ ਵੱਲੋਂ ਬੇਕਸੂਰ ਮੂਸੇਵਾਲਾ ਦਾ ਕਤਲ ਕਰਕੇ ਉਸ ਨੂੰ ਬੰਬੀਹਾ ਗੈਂਗ ਦਾ ਹੋਣ ਦਾ ਦਾਅਵਾ ਕਰਕੇ ਰਚੀ ਗਈ ਸਾਜ਼ਿਸ਼ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਬੰਬੀਹਾ ਗੈਂਗ ਗੋਲਡੀ ਬਰਾੜ ਨੂੰ ਪੰਜਾਬ ਆਉਣ ਲਈ ਸ਼ਰੇਆਮ ਚੁਣੌਤੀ ਦੇ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਨੇਪਾਲ ਬਾਰਡਰ ਤੋਂ ਲਾਰੈਂਸ ਗੈਂਗ ਦੇ ਗੈਂਗਸਟਰਾਂ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜੇਂਦਰ ਜੋਕਰ ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਗੈਂਗਸਟਰਾਂ ਦੀ ਗਿ੍ਰਫਤਾਰੀ ਤੋਂ ਬਾਅਦ ਕਈ ਖੁਲਾਸੇ ਵੀ ਹੋ ਰਹੇ ਹਨ। ਪੰਜਾਬ ਸਮੇਤ 3 ਹੋਰ ਸੂਬਿਆਂ ’ਚ ਗੈਂਗਸਟਰਾਂ ਦੇ ਘਰਾਂ ’ਤੇ ਵੀ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ’ਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ
ਕੇਂਦਰ ਦੀਆਂ ਜਾਂਚ ਏਜੰਸੀਆਂ ਪਹਿਲਾਂ ਹੀ ਪੰਜਾਬ ਪੁਲਿਸ ਨੂੰ ਇਨਪੁਟ ਦੇ ਚੁੱਕੀਆਂ ਹਨ ਕਿ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੈ। ਹੁਣ ਇਸ ਤਰ੍ਹਾਂ ਇੱਕ ਦੂਜੇ ਨੂੰ ਧਮਕੀਆਂ ਦੇਣ ਵਾਲੇ ਦੋਵੇਂ ਧੜੇ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ। ਪੰਜਾਬ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਆਪਸ ਵਿੱਚ ਭਿੜ ਸਕਦੇ ਹਨ। ਬੰਬੀਹਾ ਗੈਂਗ ਮੂਸੇਵਾਲਾ ਹੱਤਿਆਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾ ਸਕਦਾ ਹੈ। ਬੰਬੀਹਾ ਗੈਂਗ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਹ ਲਾਰੇਂਸ ਅਤੇ ਜੱਗੂ ਨੂੰ ਪੁਲਿਸ ਹਿਰਾਸਤ ਵਿੱਚ ਮਾਰ ਦੇਣਗੇ। ਉਦੋਂ ਤੋਂ ਲਾਰੇਂਸ ਦੀ ਪੇਸ਼ਕਾਰੀ ਵੀ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ