ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਦਰਜ਼ ਕਰਵਾਈ ਗਈ ਸੀ ਐਫਆਈਆਰ, ਲਾਏ ਗਏ ਸਨ ਦੋਸ਼ (MLA Pathanamajra Snore)
- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 21 ਸਤੰਬਰ ਲਈ ਪਠਾਨਮਾਜਰਾ ਤੇ ਸਰਕਾਰ ਨੂੰ ਨੋਟਿਸ
(ਅਸ਼ਵਨੀ ਚਾਵਲਾ) ਚੰਡੀਗੜ। ਪਟਿਆਲਾ ਜ਼ਿਲੇ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (MLA Pathanamajra Snore) ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਏ ਹਨ। ਉਨਾਂ ਵੱਲੋਂ ਪਟਿਆਲਾ ਦੇ ਥਾਣਾ ਜੁਲਕਾ ਵਿੱਚ ਦਰਜ਼ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਅਤੇ ਜਾਨ ਤੋਂ ਖਤਰਾ ਹੋਣ ਦੇ ਚੱਲਦੇ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਗੁਰਪ੍ਰੀਤ ਕੌਰ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਪੰਜਾਬ ਸਰਕਾਰ ਨੂੰ 21 ਸਤੰਬਰ ਲਈ ਨੋਟਿਸ ਜਾਰੀ ਕਰਦੇ ਹੋਏ ਆਪਣਾ ਪੱਖ ਰੱਖਣ ਲਈ ਕਿਹਾ ਹੈ।
ਗੁਰਪ੍ਰੀਤ ਕੌਰ ਅਤੇ ਹਰਮੀਤ ਸਿੰਘ ਪਠਾਨਮਾਜਰਾ ਦਾ ਪਿਛਲੇ ਕੁਝ ਹਫ਼ਤੇ ਤੋਂ ਵਿਵਾਦ ਚਲਦਾ ਆ ਰਿਹਾ ਹੈ ਅਤੇ ਪਹਿਲਾਂ ਗੁਰਪ੍ਰੀਤ ਕੌਰ ਵੱਲੋਂ ਹਰਮੀਤ ਸਿੰਘ ਖ਼ਿਲਾਫ਼ ਜੀਰਕਪੂਰ ਥਾਣਾ ਵਿਖੇ ਸ਼ਿਕਾਇਤ ਦਿੱਤੀ ਸੀ ਤਾਂ ਉਸ ਤੋਂ ਬਾਅਦ ਵਾਈਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਗੁਰਪ੍ਰੀਤ ਕੌਰ ਦੇ ਖ਼ਿਲਾਫ਼ ਜੁਲਕਾ ਥਾਣਾ ਵਿਖੇ ਮਾਮਲਾ ਦਰਜ਼ ਕਰਵਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗੁਰਪ੍ਰੀਤ ਕੌਰ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਗੁਰਪ੍ਰੀਤ ਕੌਰ ਦੀ ਇਸ ਪਟੀਸ਼ਨ ਤੋਂ ਬਾਅਦ ਇੱਕ ਵਾਰ ਫਿਰ ਤੋਂ ਇਹ ਮਾਮਲਾ ਕਾਫ਼ੀ ਜਿਆਦਾ ਚਰਚਾ ਵਿੱਚ ਆ ਗਿਆ ਹੈ।
ਇਹ ਵੀ ਪੜ੍ਹੋ : ਗੋਆ ’ਚ ਕਾਂਗਰਸ ਦੇ 8 ਵਿਧਾਇਕਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਸੰਭਾਵਨਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ